17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਜੇ.ਕੇ.ਐੱਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੰਡਰਲੈਂਡ ਜਲੰਧਰ ਟੂਰ ਦਾ ਮਾਣਿਆ ਅਨੰਦ

ਅਜੀਤ ਡੈਸਕ 05-06-2026

ਗੁਰੂਹਰਸਹਾਏ, 4 ਜੂਨ (ਕਪਿਲ ਕੰਧਾਰੀ)-ਸਥਾਨਕ ਜੇ.ਕੇ.ਐੱਸ ਪਬਲਿਕ ਸਕੂਲ ਵਲੋਂ 5ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜਲੰਧਰ ਸਥਿਤ ਵੰਡਰਲੈਂਡ ਪਾਰਕ ਦਾ ਵਿਸ਼ੇਸ਼ ਵਿੱਦਿਅਕ ਅਤੇ ਮਨੋਰੰਜਕ ਟੂਰ ਕਰਵਾਇਆ ਗਿਆ। ਇਸ ਟੂਰ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ, ਸਮਾਜਿਕ ਸਾਂਝ ਅਤੇ ਵਿਹਾਰਕ ਅਨੁਭਵ ਪ੍ਰਦਾਨ ਕਰਨਾ ਸੀ। ਟੂਰ ਦੌਰਾਨ ਵਿਦਿਆਰਥੀਆਂ ਨੇ ਵੰਡਰਲੈਂਡ ਪਾਰਕ ਦੀਆਂ ਵੱਖ-ਵੱਖ ਰੋਮਾਂਚਕ ਸਵਾਰੀਆਂ, ਵਾਟਰ ਸਲਾਈਡਾਂ, ਸਾਹਸੀ ਗਤੀਵਿਧੀਆਂ ਅਤੇ ਮਨੋਰੰਜਕ ਖੇਡਾਂ ਦਾ ਭਰਪੂਰ ਅਨੰਦ ਮਾਣਿਆ। ਵਿਦਿਆਰਥੀ ਇਸ ਯਾਤਰਾ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਨਜ਼ਰ ਆਏ ਅਤੇ ਉਨ੍ਹਾਂ ਨੇ ਆਪਣੇ ਸਹਿਪਾਠੀਆਂ ਅਤੇ ਅਧਿਆਪਕਾਂ ਨਾਲ ਯਾਦਗਾਰ ਪਲ ਬਿਤਾਏ। ਪਾਰਕ ਵਿਚ ਉਪਲਬਧ ਵੱਖ-ਵੱਖ ਗਤੀਵਿਧੀਆਂ ਨੇ ਵਿਦਿਆਰਥੀਆਂ ਨੂੰ ਮਨੋਰੰਜਨ ਦੇ ਨਾਲ-ਨਾਲ ਆਤਮ-ਵਿਸ਼ਵਾਸ, ਸਹਿਯੋਗ ਅਤੇ ਟੀਮ ਭਾਵਨਾ ਵਰਗੇ ਗੁਣਾਂ ਨੂੰ ਵੀ ਵਿਕਸਿਤ ਕਰਨ ਦਾ ਮੌਕਾ ਮਿਲਿਆ। ਟੂਰ ਦੌਰਾਨ ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਸੁਰੱਖਿਆ, ਅਨੁਸ਼ਾਸਨ ਅਤੇ ਸੁਵਿਧਾਵਾਂ ਦਾ ਵਿਸ਼ੇਸ਼ ਧਿਆਨ ਰੱਖਿਆ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮੀਨੂੰ ਮੋਂਗਾ ਨੇ ਕਿਹਾ ਕਿ ਅਜਿਹੇ ਵਿੱਦਿਅਕ ਅਤੇ ਮਨੋਰੰਜਕ ਟੂਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਗਤੀਵਿਧੀਆਂ ਵਿਦਿਆਰਥੀਆਂ ਨੂੰ ਨਵੀਆਂ ਚੀਜ਼ਾਂ ਸਿੱਖਣ, ਤਣਾਅ ਤੋਂ ਮੁਕਤੀ ਪਾਉਣ ਅਤੇ ਆਪਸੀ ਸਬੰਧ ਮਜ਼ਬੂਤ ਕਰਨ ਦੇ ਮੌਕੇ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਟੂਰ ਦੌਰਾਨ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਬੱਚਿਆਂ ਨਾਲ ਮੌਜੂਦ ਰਹੇ।

ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਬਲਾਕ ਫ਼ਿਰੋਜ਼ਪੁਰ ਦੇ ਮਗਨਰੇਗਾ ਸਟਾਫ਼ ਦੀ ਹੜਤਾਲ ਲਗਾਤਾਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।