ਫਿਰੋਜ਼ਪੁਰ, 4 ਜੂਨ (ਗੁਰਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਪੁਲਿਸ ਨੇ ਮੁਖ਼ਬਰ ਖਾਸ ਦੀ ਇਤਲਾਹ ‘ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 5.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਦੇ ਮੁਖ਼ਬਰੀ ਮਿਲਣ ‘ਤੇ ਦੋਸ਼ੀ ਛਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਦਰਵੇਸ਼ੇ ਕੇ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਸੀ.ਆਰ.ਪੀ.ਐੱਫ ਗਰਾਉਡ ਫ਼ਿਰੋਜ਼ਪੁਰ ਤੋਂ 5 ਗ੍ਰਾਮ 50 ਮਿਲੀਗਰਾਮ ਹੈਰੋਇਨ ਸਮੇਤ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ। ਜਿਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿਖੇ ਉਕਤ ਛਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਦਰਵੇਸ਼ੇ ਕੇ ਖ਼ਿਲਾਫ਼ ਧਾਰਾ 21/61/85 ਐਨ.ਡੀ.ਪੀ.ਐਸ ਐਕਟ (ਨਾਨ ਕਮਰਸ਼ੀਅਲ) ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।