05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਮਾਰਕੀਟ ਕਮੇਟੀ ਦੇ ਅਕਾਉਂਟੈਂਟ ਲਵਪ੍ਰੀਤ ਸਿੰਘ ਬਰਾੜ ਨੇ ਸੁਪਰਡੈਂਟ ਵਜੋਂ ਸੰਭਾਲਿਆ ਅਹੁਦਾ

ਅਜੀਤ ਡੈਸਕ 05-06-2026
ਤਲਵੰਡੀ ਭਾਈ, 4 ਜੂਨ (ਰਵਿੰਦਰ ਸਿੰਘ ਬਜਾਜ)-ਮਾਰਕੀਟ ਕਮੇਟੀ ਤਲਵੰਡੀ ਭਾਈ ਵਿਖੇ ਤਾਇਨਾਤ ਅਕਾਉਂਟੈਂਟ ਲਵਪ੍ਰੀਤ ਸਿੰਘ ਬਰਾੜ ਦੀਆਂ ਸੇਵਾਵਾਂ ਨੂੰ ਦੇਖਦਿਆਂ ਵਿਭਾਗ ਵਲੋਂ ਉਸ ਨੂੰ ਸੁਪਰਡੈਂਟ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਅੱਜ ਲਵਪ੍ਰੀਤ ਸਿੰਘ ਬਰਾੜ ਵਲੋਂ ਸੁਪਰਡੈਂਟ ਦਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਮਾਰਕੀਟ ਕਮੇਟੀ ਤਲਵੰਡੀ ਭਾਈ ਦੇ ਚੇਅਰਮੈਨ ਹਰਪ੍ਰੀਤ ਸਿੰਘ ਕਲਸੀ ਸਾਬਕਾ ਐਮ.ਸੀ. ਨੇ ਸੁਪਰਡੈਂਟ ਲਵਪ੍ਰੀਤ ਸਿੰਘ ਬਰਾੜ ਅਤੇ ਸਟਾਫ਼ ਵਲੋਂ ਵਧਾਈ ਦਿੰਦਿਆਂ ਉਸ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਕੁਰਸੀ ‘ਤੇ ਬਿਠਾਇਆ। ਚੇਅਰਮੈਨ ਹਰਪ੍ਰੀਤ ਸਿੰਘ ਕਲਸੀ ਨੇ ਕਿਹਾ ਕਿ ਲਵਪ੍ਰੀਤ ਸਿੰਘ ਨੂੰ ਉਸ ਦੀ ਮਿਹਨਤ ਦਾ ਫਲ ਮਿਲਿਆ ਹੈ ਅਤੇ ਮੈਨੂੰ ਉਮੀਦ ਹੈ ਕਿ ਇਹ ਆਪਣਾ ਫ਼ਰਜ਼ ਪੂਰੀ ਜ਼ਿੰਮੇਵਾਰੀ ਨਾਲ ਨਿਭਾਏਗਾ। ਸੁਪਰਡੈਂਟ ਲਵਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਵਿਭਾਗ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਿਭਾਉਣਗੇ ਅਤੇ ਕਿਸੇ ਨੂੰ ਵੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦੇਣਗੇ।
ਪਿਛਲੀ ਖ਼ਬਰ ਪਿੰਡ ਸਰੂਪ ਸਿੰਘ ਵਾਲਾ ਵਿਖੇ ਨਵੇਂ ਗਡਾਊਨ ਬਣਾਉਣ ਦੇ ਵਿਰੋਧ ਵਿਚ ਪਿੰਡ ਵਾਸੀਆਂ ਨੇ ਐੱਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ... ਅਗਲੀ ਖ਼ਬਰ ਸਰਕਾਰੀ ਬੱਸਾਂ ਵੀ ਕਰ ਰਹੀਆਂ ਹਨ ਟਰੈਫ਼ਿਕ ਨਿਯਮਾਂ ਦੀ ਉਲੰਘਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।