05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪਿੰਡ ਸਰੂਪ ਸਿੰਘ ਵਾਲਾ ਵਿਖੇ ਨਵੇਂ ਗਡਾਊਨ ਬਣਾਉਣ ਦੇ ਵਿਰੋਧ ਵਿਚ ਪਿੰਡ ਵਾਸੀਆਂ ਨੇ ਐੱਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 05-06-2026
ਗੁਰੂਹਰਸਹਾਏ, 4 ਜੂਨ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਸਰੂਪ ਸਿੰਘ ਵਾਲਾ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੇ ਪਿੰਡ ਵਿਚ ਨਵੇਂ ਗਡਾਊਨ ਬਣਾਉਣ ਦੀ ਪ੍ਰਸਤਾਵਿਤ ਯੋਜਨਾ ਦਾ ਵਿਰੋਧ ਕਰਦਿਆਂ ਮਾਨਯੋਗ ਐੱਸ.ਡੀ.ਐਮ. ਗੁਰੂਹਰਸਹਾਏ ਦੇ ਨਾਮ ‘ਤੇ ਸੁਪਰਡੈਂਟ ਕੇਵਲ ਕ੍ਰਿਸ਼ਨ ਨੂੰ ਅੱਜ ਇਕ ਮੰਗ ਪੱਤਰ ਸੌਂਪਿਆ ਹੈ। ਇਲਾਕਾ ਵਾਸੀਆਂ ਨੇ ਮੰਗ ਕੀਤੀ ਹੈ ਕਿ ਪਿੰਡ ਵਿਚ ਨਵੇਂ ਗਾਊਨਾਂ ਦੇ ਨਿਰਮਾਣ ‘ਤੇ ਪੱਕੇ ਤੌਰ ‘ਤੇ ਪਾਬੰਦੀ ਲਗਾਈ ਜਾਵੇ। ਮੰਗ ਪੱਤਰ ਵਿਚ ਦੱਸਿਆ ਗਿਆ ਹੈ ਕਿ ਪਿੰਡ ਸਰੂਪ ਸਿੰਘ ਵਾਲਾ ਵਿਖੇ ਪਹਿਲਾਂ ਹੀ ਖੁੱਲ੍ਹੇ ਅਤੇ ਬੰਦ ਗਡਾਊਨ ਮੌਜੂਦ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਹੀ ਗਡਾਉਣ ਹੋਣ ਕਰਕੇ ਇੱਥੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਵਿਚੋਂ ਲੰਘਣ ਵਾਲੀ ਇੱਕੋ-ਇੱਕ ਲਿੰਕ ਸੜਕ ਹੈ ਜੋਕਿ ਲਗਭਗ 9 ਤੋਂ 10 ਪਿੰਡਾਂ ਨੂੰ ਜੋੜਦੀ ਹੈ ਅਤੇ ਇਹ ਸਾਰੇ ਪਿੰਡ 7 ਤੋਂ 8 ਕਿੱਲੋਮੀਟਰ ਦੇ ਘੇਰੇ ਵਿਚ ਸਥਿਤ ਹਨ। ਸੀਜ਼ਨ ਦੌਰਾਨ ਭਾਰੀ ਵਾਹਨਾਂ ਦੀ ਆਵਾਜਾਈ ਕਾਰਨ ਅਕਸਰ ਲੰਮੇ ਜਾਮ ਲੱਗ ਜਾਂਦੇ ਹਨ। ਇਲਾਕਾ ਵਾਸੀਆਂ ਨੇ ਕਿਹਾ ਕਿ ਜਾਮ ਕਾਰਨ ਸਕੂਲੀ ਵਿਦਿਆਰਥੀਆਂ, ਰੋਜ਼ਾਨਾ ਆਵਾਜਾਈ ਕਰਨ ਵਾਲੇ ਲੋਕਾਂ ਅਤੇ ਐਮਰਜੈਂਸੀ ਸੇਵਾਵਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਲੋਕਾਂ ਅਤੇ ਬੱਚਿਆਂ ਨੂੰ ਘੰਟਿਆਂ ਤੱਕ ਟਰੈਫ਼ਿਕ ਵਿਚ ਫਸੇ ਰਹਿਣਾ ਪੈਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲਾਂ ਵੀ ਇਸ ਸੜਕ ‘ਤੇ ਕਈ ਹਾਦਸੇ ਵਾਪਰ ਚੁੱਕੇ ਹਨ। ਜਿਸ ਕਾਰਨ ਲੋਕਾਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਮੰਗ ਪੱਤਰ ਵਿਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਨਿਯਮਾਂ ਅਨੁਸਾਰ ਲਿੰਕ ਸੜਕਾਂ ‘ਤੇ ਗਡਾਊਨ ਬਣਾਉਣ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ। ਇਸ ਲਈ ਸਮੂਹ ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਲੋਕ ਹਿਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਪਿੰਡ ਸਰੂਪ ਸਿੰਘ ਵਾਲਾ ਵਿਖੇ ਪ੍ਰਸਤਾਵਿਤ ਨਵੇਂ ਗਾਊਨਾਂ ਦੇ ਨਿਰਮਾਣ ‘ਤੇ ਤੁਰੰਤ ਅਤੇ ਪੱਕੇ ਤੌਰ ‘ਤੇ ਰੋਕ ਲਗਾਈ ਜਾਵੇ।
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਨੇ ਅਚਨਚੇਤ ਕੀਤੀ ਜਾਂਚ ਅਗਲੀ ਖ਼ਬਰ ਮਾਰਕੀਟ ਕਮੇਟੀ ਦੇ ਅਕਾਉਂਟੈਂਟ ਲਵਪ੍ਰੀਤ ਸਿੰਘ ਬਰਾੜ ਨੇ ਸੁਪਰਡੈਂਟ ਵਜੋਂ ਸੰਭਾਲਿਆ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।