29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸ਼ਹੀਦ ਊਧਮ ਸਿੰਘ ਦੇ ਨਾਂਅ ਉੱਤੇ ਯੂਨੀਵਰਸਿਟੀ ਬਣਾਉਣ ਲਈ ਸਮੁੱਚਾ ਕੰਬੋਜ ਭਾਈਚਾਰਾ ਇੱਕਜੁੱਟ-ਹਰਜਿੰਦਰ ਹਾਂਡਾ

ਅਜੀਤ ਡੈਸਕ 06-06-2026
ਗੁਰੂਹਰਸਹਾਏ, 5 ਜੂਨ (ਹਰਚਰਨ ਸਿੰਘ ਸੰਧੂ)-ਦੁਨੀਆ ਭਰ ਵਿਚ ਵੱਸਦੇ ਕੰਬੋਜ ਭਾਈਚਾਰੇ ਦੇ ਵਲੋਂ ਇੱਕਜੁੱਟ ਹੋ ਕੇ ਕੰਬੋਜ ਫਾਊਾਡੇਸ਼ਨ ਅਤੇ ਸ਼ਹੀਦ ਊਧਮ ਸਿੰਘ ਐਜੂਕੇਸ਼ਨਲ ਸੋਸਾਇਟੀ ਦੀ ਅਗਵਾਈ ਹੇਠ ਊਧਮ ਸਿੰਘ ਸ਼ਹੀਦ ਸਕਿੱਲ ਡਿਵੈਲਪਮੈਂਟ ਐਂਡ ਇੰਟਰਪਿਨਓਰਸ਼ਿਪ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾ ਰਹੀ | ਜਿਸ ਦੀ ਬਿਲਡਿੰਗ ਬਣ ਕੇ ਤਿਆਰ ਹੋ ਚੁੱਕੀ ਹੈ ਅਤੇ ਕੰਬੋਜ ਭਾਈਚਾਰੇ ਵਲੋਂ ਇਸ ਯੂਨੀਵਰਸਿਟੀ ਨੂੰ ਬਣਾਉਣ ਸਬੰਧੀ ਸਾਰੀ ਕਾਗ਼ਜ਼ੀ ਕਾਰਵਾਈ ਮੁਕੰਮਲ ਕਰਕੇ ਫਾਈਲ ਪੰਜਾਬ ਸਰਕਾਰ ਨੂੰ ਸੌਂਪੀ ਜਾ ਚੁੱਕੀ ਹੈ | ਪੰਜਾਬ ਸਰਕਾਰ ਵਲੋਂ ਇਸ ਯੂਨੀਵਰਸਿਟੀ ਦੇ ਐਕਟ ਨੂੰ ਪਾਸ ਕਰਨ ਦੇ ਨਾਲ ਹੀ ਦੇਸ਼ ਦੇ ਮਹਾਨ ਸ਼ਹੀਦ ਊਧਮ ਸਿੰਘ ਦੇ ਨਾਮ ਉੱਤੇ ਪੰਜਾਬ ਵਿਚ ਇਕ ਆਧੁਨਿਕ ਸਹੂਲਤਾਂ ਵਾਲੀ ਨਵੀਂ ਸਕਿੱਲ ਯੂਨੀਵਰਸਿਟੀ ਹੋਂਦ ਵਿਚ ਆ ਜਾਵੇਗੀ ਅਤੇ ਅਗਲੇ ਮਹੀਨੇ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਇਸ ਯੂਨੀਵਰਸਿਟੀ ਵਿਚ ਕਲਾਸਾਂ ਵੀ ਸ਼ੁਰੂ ਹੋ ਜਾਣਗੀਆਂ | ਇੰਟਰਨੈਸ਼ਨਲ ਸਰਵ ਕੰਬੋਜ ਮਹਾਂਸਭਾ ਦੇ ਰਾਸ਼ਟਰੀ ਪ੍ਰਧਾਨ ਅਤੇ ਕੰਬੋਜ ਫਾਊਾਡੇਸ਼ਨ ਦੇ ਸੂਬਾਈ ਮੀਤ ਪ੍ਰਧਾਨ ਹਰਜਿੰਦਰ ਹਾਂਡਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੇ ਨਾਮ ਉੱਤੇ ਬਣ ਰਹੀ ਇਸ ਯੂਨੀਵਰਸਿਟੀ ਲਈ ਜਿੱਥੇ ਦੇਸ਼ਾਂ-ਵਿਦੇਸ਼ਾਂ ਵਿੱਚ ਬੈਠੇ ਕੰਬੋਜ ਭਾਈਚਾਰੇ ਦੇ ਲੋਕ ਅਤੇ ਸ਼ਹੀਦਾਂ ਨੂੰ ਪਿਆਰ ਕਰਨ ਵਾਲੇ ਹੋਰ ਦੇਸ਼ ਪ੍ਰੇਮੀ ਅੱਡੀ ਚੋਟੀ ਦਾ ਜ਼ੋਰ ਲਾ ਕੇ ਵਿੱਤੀ ਅਤੇ ਹੋਰ ਵੱਖ-ਵੱਖ ਤਰ੍ਹਾਂ ਦੀ ਸਹਾਇਤਾ ਕਰ ਰਹੇ ਹਨ | ਸੰਸਥਾਪਕ ਚਾਂਸਲਰ ਡਾ. ਸੰਦੀਪ ਕੌੜਾ ਖ਼ਿਲਾਫ਼ ਯੋਜਨਾਬੱਧ ਤਰੀਕੇ ਨਾਲ ਤਰ੍ਹਾਂ-ਤਰ੍ਹਾਂ ਦੇ ਹੱਥ ਕੰਢੇ ਵਰਤਦਿਆਂ ਝੂਠੇ ਅਤੇ ਤੱਥਹੀਣ ਦੋਸ਼ ਲਗਾ ਕੇ ਲੋਕਾਂ ਵਿਚ ਇਸ ਯੂਨੀਵਰਸਿਟੀ ਸਬੰਧੀ ਭਰਮ ਅਤੇ ਭੁਲੇਖੇ ਫੈਲਾ ਕੇ ਇਸ ਯੂਨੀਵਰਸਿਟੀ ਨੂੰ ਬਣਨ ਤੋਂ ਰੋਕਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਹਰਜਿੰਦਰ ਹਾਂਡਾ ਨੇ ਕਿਹਾ ਕਿ ਦੇਸ਼ਾਂ ਵਿਦੇਸ਼ਾਂ ਵਿਚ ਬੈਠਾ ਸਮੁੱਚਾ ਕੰਬੋਜ ਭਾਈਚਾਰਾ ਇੱਕਜੁੱਟ ਅਤੇ ਮੋਢੇ ਨਾਲ ਮੋਢਾ ਜੋੜ ਕੇ ਡਾ. ਸੰਦੀਪ ਕੌੜਾ ਦੇ ਨਾਲ ਖੜ੍ਹਾ ਹੈ |
ਪਿਛਲੀ ਖ਼ਬਰ ਹਰਦੀਪ ਸਿੰਘ ਪੀ.ਸੀ.ਐੱਸ. ਨੇ ਗੁਰੂਹਰਸਹਾਏ ਦੇ ਐੱਸ.ਡੀ.ਐਮ. ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਹਰਦੀਪ ਸਿੰਘ ਪੀ.ਸੀ.ਐੱਸ. ਨੇ ਗੁਰੂਹਰਸਹਾਏ ਦੇ ਐੱਸ.ਡੀ.ਐਮ. ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।