29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਹਰਦੀਪ ਸਿੰਘ ਪੀ.ਸੀ.ਐੱਸ. ਨੇ ਗੁਰੂਹਰਸਹਾਏ ਦੇ ਐੱਸ.ਡੀ.ਐਮ. ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 06-06-2026
ਗੁਰੂਹਰਸਹਾਏ, 5 ਜੂਨ (ਕਪਿਲ ਕੰਧਾਰੀ)-ਹਰਦੀਪ ਸਿੰਘ ਨੇ ਅੱਜ ਗੁਰੂਹਰਸਹਾਏ ਦੇ ਉਪ ਮੰਡਲ ਮੈਜਿਸਟਰੇਟ (ਐੱਸ.ਡੀ.ਐਮ.) ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਦਫ਼ਤਰੀ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀਆਂ 'ਤੇ ਕਰਮਚਾਰੀਆਂ ਨਾਲ ਜਾਣ-ਪਛਾਣ ਕੀਤੀ | ਐੱਸ.ਡੀ.ਐਮ. ਦਫ਼ਤਰ ਵਿਖੇ ਪਹੁੰਚਣ 'ਤੇ ਸੁਪਰਡੈਂਟ ਕੇਵਲ ਕਿ੍ਸ਼ਨ ਅਤੇ ਸਮੂਹ ਦਫ਼ਤਰੀ ਸਟਾਫ਼ ਵਲੋਂ ਹਰਦੀਪ ਸਿੰਘ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਕਰਮਚਾਰੀਆਂ ਨੇ ਨਵੇਂ ਐੱਸ.ਡੀ.ਐਮ. ਨੂੰ ਅਹੁਦਾ ਸੰਭਾਲਣ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ | ਇਸ ਮੌਕੇ ਹਰਦੀਪ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਉਨ੍ਹਾਂ ਦਫ਼ਤਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ | ਇਸ ਮੌਕੇ ਦਫ਼ਤਰ ਦੇ ਅਧਿਕਾਰੀ, ਕਰਮਚਾਰੀ ਅਤੇ ਹੋਰ ਹਾਜ਼ਰ ਸ਼ਖ਼ਸੀਅਤਾਂ ਵੀ ਮੌਜੂਦ ਸਨ |
ਪਿਛਲੀ ਖ਼ਬਰ ਗੁਰੂਹਰਸਹਾਏ ਵਿਖੇ ਫ਼ਰਨੀਚਰ ਹਾਊਸ ਵਿਚ ਲੱਗੀ ਭਿਆਨਕ ਅੱਗ-ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ ਨਾਂਅ ਉੱਤੇ ਯੂਨੀਵਰਸਿਟੀ ਬਣਾਉਣ ਲਈ ਸਮੁੱਚਾ ਕੰਬੋਜ ਭਾਈਚਾਰਾ ਇੱਕਜੁੱਟ-ਹਰਜਿੰਦਰ ਹਾਂਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।