ਜ਼ੀਰਾ, 5 ਜੂਨ (ਰਜਨੀਸ਼ ਕਥੂਰੀਆ)-ਸ੍ਰੀ ਹੇਮਕੁੰਟ ਸੀਨੀਅਰ ਸੈੈਕੰਡਰੀ ਸਕੂਲ ਕੋਟ ਈਸੇ ਖਾਂ ਵਲੋਂ Tਵਿਸ਼ਵ ਵਾਤਾਵਰਨ ਦਿਵਸUਮੌਕੇ Tਰੁੱਖ ਲਗਾਓ-ਵਾਤਾਵਰਨ ਬਚਾਓUਮੁਹਿੰਮ ਚਲਾਈ ਗਈ | ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦੇ ਦਵਿੰਦਰ ਸਿੰਘ ਲੋਟੇ ਅਤੇ 13 ਪੰਜਾਬ ਬਟਾਲੀਅਨ ਐੱਨ.ਸੀ.ਸੀ. ਫਿਰੋਜ਼ਪੁਰ ਦੇ ਕਮਾਂਡਿੰਗ ਅਫਸਰ ਕਰਨਲ ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ ਹੇਠ Tਵਿਸ਼ਵ ਵਾਤਾਵਰਨ ਦਿਵਸU ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ | ਐੱਨ. ਸੀ. ਸੀ.ਕੈਡਿਟਸ ਅਤੇ ਐੱਨ.ਐੱਸ.ਐੱਸ.ਵਲੰਟੀਅਰਜ਼ ਨੇ Tਗੁਰਦੁਆਰਾ ਬਾਬਾ ਸਾਹਿਬ ਸਿੰਘ ਜੀ ਸ਼ਹੀਦ, ਖੋਸਾ ਪਾਂਡੋUਵਿਖੇ ਬਾਬਾ ਅਜੀਤ ਸਿੰਘ ਦੀ ਨਿਗਰਾਨੀ ਹੇਠ ਵੱਖ-ਵੱਖ ਕਿਸਮ ਦੇ ਪੌਦੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ | ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਵਿਦਿਆਰਥੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੁੱਖ ਧਰਤੀ ਦਾ ਅਨਮੋਲ ਖ਼ਜ਼ਾਨਾ ਹਨ | ਸਾਨੂੰ ਰੁੱਖ ਲਗਾਉਣ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਉਹਨਾਂ ਦੀ ਸੰਭਾਲ ਦਾ ਵੀ ਪ੍ਰਣ ਲੈਣਾ ਚਾਹੀਦਾ ਹੈ | ਇਸ ਮੌਕੇ ਪ੍ਰੋਗਰਾਮ ਅਫਸਰ ਅਮੀਰ ਸਿੰਘ ਅਤੇ ਏ.ਐਨ.ਓ.ਮਹੇਸ਼ ਕੁਮਾਰ ਵੀ ਹਾਜ਼ਰ ਸਨ |