29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਅਜੀਤ ਡੈਸਕ 06-06-2026
ਫ਼ਿਰੋਜ਼ਪੁਰ, 5 ਜੂਨ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ.ਅਮਨਦੀਪ ਕੌਰ ਪੀ.ਸੀ.ਐਸ. ਨੇ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ | ਵਧੀਕ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਸੇ ਵਿਅਕਤੀ ਦੁਆਰਾ, ਕਿਸੇ ਤਰੀਕੇ ਨਾਲ ਕਿਸੇ ਵੀ ਯੰਤਰ ਦੁਆਰਾ ਜੇਲ੍ਹ ਖੇਤਰ ਵਿਚ ਕਾਨੂੰਨੀ ਤੌਰ 'ਤੇ ਵੈਧ, ਲਾਗੂ ਅਤੇ ਪ੍ਰਵਾਨਿਤ ਪ੍ਰਕਿਰਿਆ ਨੂੰ ਛੱਡ ਕੇ ਕਿਸੇ ਵੀ ਵਸਤੂ ਜਾਂ ਪਦਾਰਥ ਜਾਂ ਸਮਗਰੀ, ਨੂੰ ਜੇਲ੍ਹ ਵਿਚ ਰੱਖਣਾ ਜੋ ਪੰਜਾਬ ਜੇਲ੍ਹ ਨਿਯਮ, 2022 ਜਾਂ ਕਿਸੇ ਹੋਰ ਕਾਨੂੰਨ ਅਧੀਨ ਲਾਗੂ ਸਮੇਂ ਲਈ ਵਰਜਿਤ ਹੈ ਸਿੱਧੇ ਜਾਂ ਅਸਿੱਧੇ ਤੌਰ 'ਤੇ ਅੰਦਰ ਲਿਜਾਉਣ ਜਾਂ ਉਸ ਨੂੰ ਕਬਜ਼ੇ ਵਿਚ ਰੱਖਣ 'ਤੇ ਪਾਬੰਦੀ ਲਗਾਈ ਹੈ | ਉਨ੍ਹਾਂ ਕਿਹਾ ਕਿ ਧਿਆਨ ਵਿਚ ਆਇਆ ਹੈ ਕਿ ਕਾਨੂੰਨੀ ਤੌਰ 'ਤੇ ਪ੍ਰਵਾਨਿਤ ਪ੍ਰਕਿਰਿਆ ਨੂੰ ਛੱਡ ਕੇ ਜੇਲ੍ਹਾਂ ਵਿਚ ਲਾਗੂ ਹੋਣ ਵਾਲੀਆਂ ਵਸਤੂਆਂ, ਸਮਗਰੀ ਤੇ ਉਪਕਰਨ ਤੋਂ ਇਲਾਵਾ ਜੋ ਵਸਤਾਂ/ਸਮਗਰੀ ਪੰਜਾਬ ਜੇਲ੍ਹ ਨਿਯਮ, 2022 ਜਾਂ ਕਿਸੇ ਹੋਰ ਕਾਨੂੰਨ ਦੇ ਅਧੀਨ ਵਰਜਿਤ ਹਨ, ਦੇ ਦਾਖ਼ਲੇ ਨਾਲ ਇਨ੍ਹਾਂ ਦੀ ਵਰਤੋਂ ਗ਼ੈਰਕਾਨੰੂਨੀ ਗਤੀਵਿਧੀਆਂ ਲਈ ਕੀਤੀ ਜਾ ਸਕਦੀ ਹੈ | ਜੇਲ੍ਹ ਦੇ ਖੇਤਰ ਵਿਚ ਪਾਬੰਦੀਸ਼ੁਦਾ ਵਸਤੂਆਂ ਦਾ ਦਾਖਲਾ ਅਤੇ ਗੈਰ-ਕਾਨੂੰਨੀ ਤਰੀਕਿਆਂ ਨਾਲ ਜੇਲ੍ਹ ਵਿਚ ਕੈਦੀਆਂ ਲਈ ਇਨ੍ਹਾਂ ਦੀ ਉਪਲਬਧਤਾ ਉਕਤ ਖੇਤਰ ਦੇ ਅੰਦਰ ਅਤੇ ਬਾਹਰ ਅਪਰਾਧਾਂ ਨੂੰ ਸ਼ੁਰੂ ਕਰਨ ਦਾ ਸੰਕੇਤ ਦਿੰਦੀ ਹੈ | ਜਿਸ ਕਾਰਨ ਅਮਨ-ਸ਼ਾਂਤੀ ਭੰਗ ਹੋਣ ਦੀ ਬਹੁਤ ਸੰਭਾਵਨਾ ਹੁੰਦੀ ਹੈ ਅਤੇ ਇਹ ਅਪਰਾਧ ਗੰਭੀਰ ਰੂਪ ਧਾਰਨ ਕਰ ਲੈਂਦੇ ਹਨ | ਮਨੁੱਖੀ ਜੀਵਨ ਲਈ ਖ਼ਤਰਾ, ਜਨਤਕ ਸੁਰੱਖਿਆ, ਸੁਰੱਖਿਆ ਅਤੇ ਜੇਲ੍ਹ ਦੇ ਅੰਦਰ ਅਤੇ ਬਾਹਰ ਜਨਤਕ ਜਾਇਦਾਦ ਨੂੰ ਖ਼ਤਰਾ ਹੋਣ ਦੀ ਸੰਭਾਵਨਾ ਬਣ ਸਕਦੀ ਹੈ | ਇਸ ਲਈ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਜਨਤਕ ਸੁਰੱਖਿਆ ਨੂੰ ਬਣਾਈ ਰੱਖਣ, ਜਨਤਕ ਸੰਪਤੀ ਨੂੰ ਨੁਕਸਾਨ ਤੋਂ ਬਚਾਉਣ ਦੇ ਉਦੇਸ਼ ਨਾਲ ਆਮ ਜਨਤਾ ਦੀ ਸੁਰੱਖਿਆ ਦੇ ਹਿਤ ਵਿਚ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ | ਹੋਰ ਹੁਕਮ ਰਾਹੀਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸੀਮਾਵਾਂ ਅੰਦਰ ਆਉਂਦੀਆਂ ਵਪਾਰ ਮੰਡਲ/ਸਵਰਨਕਾਰ, ਕਬਾੜ ਯੂਨੀਅਨ ਆਦਿ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦੁਕਾਨਦਾਰ ਸਾਥੀਆਂ ਨੂੰ ਪ੍ਰੇਰਿਤ ਕਰਨ ਕਿ ਕੋਈ ਵੀ ਵਿਅਕਤੀ ਉਨ੍ਹਾਂ ਪਾਸ ਪੁਰਾਣਾ ਸਮਾਨ ਜਿਵੇਂ ਕਿ ਮੋਬਾਈਲ ਫੋਨ, ਸੋਨਾ, ਚਾਂਦੀ ਦੇ ਗਹਿਣੇ ਅਤੇ ਬਿਜਲੀ ਦੀਆਂ ਤਾਰਾਂ ਜਾਂ ਕੋਈ ਹੋਰ ਉਪਕਰਨ ਆਦਿ ਵੇਚਣ ਆਉਂਦਾ ਹੈ ਤਾਂ ਉਸ ਵਲੋਂ ਇਹ ਸਮਾਨ ਕਿਥੋਂ ਪ੍ਰਾਪਤ ਕੀਤਾ ਗਿਆ ਹੈ ਸਬੰਧੀ ਪੂਰੀ ਜਾਣਕਾਰੀ ਲੈਣ ਉਪਰੰਤ ਹੀ ਖ਼ਰੀਦ ਕੀਤਾ ਜਾਵੇ | ਇਕ ਹੋਰ ਹੁਕਮ ਰਾਹੀਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਕੋਈ ਵੀ ਕਿਸਾਨ ਅੰਤਰਰਾਸ਼ਟਰੀ ਬਾਰਡਰ ਤੋਂ ਭਾਰਤੀ ਇਲਾਕੇ ਵਾਲੇ ਪਾਸੇ 1 ਕਿ.ਮੀ. ਦੇ ਘੇਰੇ ਅੰਦਰ ਉੱਚੇ ਕੱਦ ਦੇ ਬੂਟੇ ਜਿਵੇਂ ਪਾਪੂਲਰ, ਸਫ਼ੈਦੇ, ਬਗੀਚੇ ਆਦਿ ਤੋਂ ਇਲਾਵਾ ਤੇਜ਼ੀ ਨਾਲ ਵੱਧਣ ਵਾਲੀਆਂ ਫਸਲਾਂ ਜਿਵੇਂ ਗੰਨਾ, ਕਪਾਹ, ਮੱਕਾ ਅਤੇ ਚਰੀ ਆਦਿ ਨਹੀਂ ਲਗਾਏਗਾ ਅਤੇ ਨਾ ਹੀ ਉੱਚੀਆਂ ਇਮਾਰਤਾਂ ਦੀ ਉਸਾਰੀ ਕਰੇਗਾ ਅਤੇ ਅੰਤਰਰਾਸ਼ਟਰੀ ਬਾਰਡਰ ਤੋਂ 150 ਮੀਟਰ ਦੀ ਦੂਰੀ ਵਿਚ 03 ਫੁੱਟ ਤੋਂ ਵੱਧ ਉਚਾਈ ਵਾਲੀ ਕੋਈ ਵੀ ਫਸਲ/ਬੂਟੇ ਉਗਾਏ ਜਾਣ ਤੇ ਪਾਬੰਦੀ ਲਗਾਈ ਹੈ | ਇਕ ਹੋਰ ਮਨਾਹੀ ਦੇ ਹੁਕਮ ਰਾਹੀਂ ਫ਼ਿਰੋਜ਼ਪੁਰ ਵਿੱਚ ਬਾਰਡਰ ਏਰੀਏ ਵਿਚ ਪੈਂਦੇ ਦਰਿਆ ਵਿਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 7 ਤੋਂ ਸਵੇਰ 7 ਵਜੇ ਤੱਕ ਕਿਸ਼ਤੀਆਂ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ | ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਰਾਹੀਂ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਰ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉੱਤੇ ਜਨਤਕ ਥਾਵਾਂ ਤੇ ਨਹੀਂ ਛੱਡਣਗੇ | ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫ਼ਿਰੋਜ਼ਪੁਰ ਦੇ ਇੰਟਰਨੈਸ਼ਨਲ ਬਾਰਡਰ ਦੇ 25 ਕਿੱਲੋਮੀਟਰ ਦੇ ਘੇਰੇ ਵਿਚ ਵੱਖ-ਵੱਖ ਸਥਾਨਾਂ ਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ ਤੇ ਰੋਕ ਲਗਾਈ ਹੈ |
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੈਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀਆਂ 'ਤੇ ਪਾਬੰਦੀ ਦੇ ਹੁਕਮ ਅਗਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਮਨਾਇਆ Tਵਿਸ਼ਵ ਵਾਤਾਵਰਨUਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।