28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਫਿਰੌਤੀ ਮੰਗਣ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਮਾਮਲਾ ਦਰਜ

ਅਜੀਤ ਡੈਸਕ 06-06-2026
ਜ਼ੀਰਾ, 5 ਜੂਨ (ਰਜਨੀਸ਼ ਕਥੂਰੀਆ)-ਪਿੰਡ ਸ਼ੇਰਪੁਰ ਤਖਤੂ ਵਾਲਾ ਵਾਸੀ ਇਕ ਵਿਅਕਤੀ ਨੂੰ ਵਾਟਸ ਐਪ ਕਾਲ ਦੇ ਰਾਹੀਂ ਫਿਰੌਤੀ ਮੰਗਣ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਨੂੰ ਲੈ ਕੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਹਰਪ੍ਰੀਤ ਸਿੰਘ ਪੁੱਤਰ ਸ਼ੁਮਾਰ ਸਿੰਘ ਵਾਸੀ ਪਿੰਡ ਸ਼ੇਰਪੁਰ ਤਖਤੂਵਾਲਾ ਨੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਕੋਲ ਦਰਜ ਕਰਵਾਏ ਆਪਣੇ ਬਿਆਨ ਵਿਚ ਦੱਸਿਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਜੋ ਕਿ ਖੁਦ ਨੂੰ ਫਰੀਦੀ ਤੂਤਾਂ ਵਾਲਾ ਦੱਸਦਾ ਹੈ, ਵਲੋਂ ਉਸ ਨੂੰ ਵਾਟਸ ਐਪ ਕਾਲ ਰਾਹੀ ਫਿਰੌਤੀ ਦੀ ਮੰਗ ਕਰਨ ਅਤੇ ਜਾਨ ਮਾਰਨ ਦੀ ਧਮਕੀ ਦਿੱਤੀ ਗਈ ਹੈ | ਉਸ ਦੇ ਬਿਆਨ ਦੇ ਆਧਾਰ 'ਤੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕਰਕੇ ਤਫ਼ਤੀਸ਼ ਸਹਾਇਕ ਥਾਣੇਦਾਰ ਅਨਵਰ ਮਸੀਹ ਨੂੰ ਸੌਂਪ ਦਿੱਤੀ ਹੈ |
ਪਿਛਲੀ ਖ਼ਬਰ 'ਆਪ' ਵਲੋਂ ਡਾ. ਸੇਠੀ ਅਤੇ ਪਲਵਿੰਦਰ ਸਿੰਘ ਗਿੱਲ ਬਲਾਕ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮਿਸਲ ਸਤਲੁਜ ਵਲੋਂ 'ਚੜ੍ਹਦੀ ਕਲਾ ਰੈਲੀ' 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।