27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਮਾਨਸ ਸੇਵਾ ਸਮਿਤੀ ਦੀ ਅਗਵਾਈ ਵਿਚ ਸਫ਼ਾਈ ਸੇਵਕ ਯੂਨੀਅਨ ਦੇ ਮੈਂਬਰਾਂ ਨੇ ਲਗਾਏ ਬੂਟੇ

ਅਜੀਤ ਡੈਸਕ 06-06-2026
ਫ਼ਿਰੋਜ਼ਪੁਰ, 5 ਜੂਨ (ਕੁਲਬੀਰ ਸਿੰਘ ਸੋਢੀ)-ਸ਼ਹਿਰ ਦੀ ਸਮਾਜਸੇਵੀ ਸੰਸਥਾ ਮਾਨਸ ਸੇਵਾ ਸਮਿਤੀ ਵਲੋਂ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪੌਦੇ ਲਗਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ | ਜਿਸ ਵਿਚ ਸਫ਼ਾਈ ਸੇਵਕ ਯੂਨੀਅਨ ਦੇ ਮੈਂਬਰਾਂ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ | ਸੰਸਥਾ ਦੇ ਸੰਸਥਾਪਕ ਪੰਡਿਤ ਅੰਸ਼ੂ ਸ਼ਰਮਾ ਨੇ ਕਿਹਾ ਕਿ ਅਸੀਂ ਧਰਤੀ ਮਾਤਾ ਪ੍ਰਤੀ ਆਪਣੇ ਪਿਆਰ ਅਤੇ ਸਦਭਾਵਨਾ ਨੂੰ ਵਧਾਉਣਾ ਚਾਹੁੰਦੇ ਹਾਂ | ਕਿਉਂਕਿ ਰੁੱਖ ਲਗਾਉਣਾ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਦੇ ਸਭ ਤੋਂ ਪ੍ਰਭਾਵਸ਼ਾਲੀ ਤਰੀਕਿਆਂ ਵਿਚੋਂ ਇਕ ਹੈ | ਉਨ੍ਹਾਂ ਕਿਹਾ ਕਿ ਮਨੁੱਖ ਜਾਤੀ ਦੇ ਨਾਲ ਜੀਵ ਜੰਤੂਆਂ ਨੂੰ ਬਚਾਉਣ ਲਈ ਰੁੱਖ ਲਗਾਉਣੇ ਬਹੁਤ ਜ਼ਰੂਰੀ ਹਨ | ਜਿਸ ਨਾਲ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ | ਪੰਡਿਤ ਅੰਸ਼ੂ ਸ਼ਰਮਾ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਵਾਤਾਵਰਨ ਪ੍ਰੇਮੀ ਵਿਕਾਸ ਕੁਮਾਰ ਨੇ ਕਿਹਾ ਕਿ ਸੰਸਥਾ ਮਾਨਸ ਸੇਵਾ ਸਮਿਤੀ ਵਲੋਂ ਵਾਤਾਵਰਨ ਸੰਭਾਲ ਦੇ ਨਾਲ ਭਾਈਚਾਰਕ ਵਿਕਾਸ ਅਤੇ ਸਮਾਜ ਸੇਵਾ ਨੂੰ ਸਮਰਪਿਤ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ ਤੇ ਇਸ ਲੜੀ ਦੇ ਚੱਲਦੇ ਮਾਨਸ ਸੇਵਾ ਸਮਿਤੀ ਅਤੇ ਸਫ਼ਾਈ ਸੇਵਕ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਆਪਸੀ ਸਹਿਯੋਗ ਨਾਲ ਸ਼ਹਿਰ ਅੰਦਰ ਵੱਖ-ਵੱਖ ਥਾਵਾਂ 'ਤੇ ਪੌਦੇ ਲਗਾ ਕੇ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਦਿੱਤਾ 'ਤੇ ਵਿਸ਼ਵਾਸ ਦਵਾਇਆ ਕਿ ਇਹਨਾਂ ਲਗਾਏ ਪੌਦਿਆਂ ਦੀ ਦੇਖਭਾਲ ਆਪਣੇ ਬੱਚਿਆਂ ਦੀ ਤਰਾਂ ਕਰਨਗੇ | ਇਸ ਮੌਕੇ ਅਮਰ ਭੱਟੀ, ਨੀਰਜ, ਰਮਨ, ਰਾਮ ਅਵਤਾਰ, ਡੈਨੀ, ਬਸੰਤ, ਤਰਸੇਮ, ਆਕਾਸ਼ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਮਯੰਕ ਫਾਊਾਡੇਸ਼ਨ ਵਲੋਂ ਸਾਲਾਨਾ ਪ੍ਰੋਗਰਾਮ ਸੰਬੰਧੀ ਜਨਰਲ ਮੀਟਿੰਗ ਸੰਕਲਪ' ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।