27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਕੈਂਪ ਦਾ ਆਯੋਜਨ

ਅਜੀਤ ਡੈਸਕ 06-06-2026
ਫਿਰੋਜ਼ਪੁਰ, 5 ਜੂਨ (ਸੋਢੀ)-ਦਿਨ ਬ ਦਿਨ ਗੰਧਲੇ ਹੋ ਰਹੇ ਵਾਤਾਵਰਣ ਦੀ ਬਿਹਤਰੀ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਵਾਤਾਵਰਨ ਦਿਵਸ ਤੇ ਇਕ ਵਿਸ਼ੇਸ਼ ਸੈਮੀਨਾਰ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਲਗਾਇਆ ਗਿਆ | ਇਸ ਮੌਕੇ ਜੁੜੇ ਵੱਡੀ ਤਾਦਾਦ ਵਿਚ ਲੋਕਾਂ ਅਤੇ ਸਟਾਫ ਨੂੰ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਜਾਗਰੂਕ ਕੀਤਾ ਗਿਆ | ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਨਿਖਿਲ ਗੁਪਤਾ ਨੇ ਸਪਸ਼ਟ ਕੀਤਾ ਕਿ ਵੱਧ ਰਹੀ ਆਬਾਦੀ, ਸ਼ਹਿਰੀਕਰਨ ਤੇ ਵਹੀਕਲਾਂ ਤੋਂ ਪੈਦਾ ਹੋਣ ਵਾਲੇ ਧੂੰਏ ਸਮੇਤ ਫੈਕਟਰੀਆਂ ਅਤੇ ਘਰਾਂ ਵਿਚ ਬਾਲੀ ਜਾਂਦੀ ਅੱਗ ਸਦਕਾ ਵਾਤਾਵਰਣ ਕਾਫੀ ਦੂਸ਼ਿਤ ਹੋ ਚੁੱਕਾ ਹੈ | ਉਹਨਾਂ ਅੱਗੇ ਦੱਸਿਆ ਕਿ ਲੋਕਾਂ ਵਲੋਂ ਪਲਾਸਟਿਕ ਦੀ ਵਰਤੋਂ ਨਾਲ ਵੀ ਵਾਤਾਵਰਣ ਤੇ ਕਾਫ਼ੀ ਮਾੜਾ ਅਸਰ ਪੈ ਰਿਹਾ ਹੈ | ਉਹਨਾਂ ਲੋਕਾਂ ਨੂੰ ਸੁਝਾਅ ਦਿੱਤਾ ਸਾਨੂੰ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖ ਲਈ ਹਰਿਆਵਲ ਨੂੰ ਜਿੰਦਾ ਰੱਖਣਾ ਬਹੁਤ ਜ਼ਰੂਰੀ ਹੈ ਤੇ ਇਸਦੇ ਨਾਲ ਸਾਈਕਲਿੰਗ ਦੀ ਵਰਤੋਂ ਕੀਤੀ ਜਾਵੇ ਤਾਂ ਸਾਡਾ ਸਰੀਰ ਤੰਦਰੁਸਤ ਤਾਂ ਬਣੇਗਾ ਹੀ, ਉੱਥੇ ਵਾਤਾਵਰਣ ਵਿਚ ਵੀ ਕਾਫ਼ੀ ਸੁਧਾਰ ਆਵੇਗਾ, ਜੋ ਸਾਡੇ ਅਤੇ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਸਾਰਥਿਕ ਕਾਰਗਰ ਹੋਵੇਗਾ | ਇਸ ਮੌਕੇ ਵੱਡੀ ਸੰਖਿਆ ਵਿਚ ਹਸਪਤਾਲ ਦਾ ਸਟਾਫ਼ ਤੇ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਲਗਾਏ ਗਏ ਪੌਦੇ ਅਗਲੀ ਖ਼ਬਰ ਗਿਲਹੋਤਰਾ ਫ਼ਰਨੀਚਰ ਹਾਊਸ ਵਿਚ ਲੱਗੀ ਅੱਗ ਦੌਰਾਨ ਨੌਜਵਾਨ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।