15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸਵੱਛ ਭਾਰਤ ਮਿਸ਼ਨ ਤਹਿਤ ਕੌਂਸਲਰਾਂ ਨੂੰ ਦਿੱਤੀ ਗਈ ਸੋਲਿਡ ਵੇਸਟ ਮੈਨੇਜਮੈਂਟ ਦੀ ਵਿਸ਼ੇਸ਼ ਟਰੇਨਿੰਗ

ਅਜੀਤ ਡੈਸਕ 07-06-2026
ਫਿਰੋਜ਼ਪੁਰ, 6 ਜੂਨ (ਰਾਕੇਸ਼ ਚਾਵਲਾ)-ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੇ ਸਵੱਛ ਭਾਰਤ ਮਿਸ਼ਨ ਤਹਿਤ ਵਿਸ਼ਵ ਵਾਤਾਵਰਣ ਦਿਵਸ ਦੇ ਦੂਜੇ ਦਿਨ ਨਗਰ ਕੌਂਸਲ ਫਿਰੋਜ਼ਪੁਰ ਵਲੋਂ ਸ਼ਹਿਰ ਦੇ ਚੁਣੇ ਹੋਏ ਵਾਰਡ ਕੌਂਸਲਰਾਂ ਨੂੰ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਦੌਰਾ ਕਰਵਾਇਆ ਗਿਆ | ਇਸ ਦੌਰਾਨ ਕੌਂਸਲਰਾਂ ਨੂੰ ਕੂੜਾ ਪ੍ਰਬੰਧਨ ਦੇ ਨਵੇਂ ਨਿਯਮਾਂ ਅਤੇ ਵਾਤਾਵਰਣ ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਦੌਰੇ ਦੌਰਾਨ ਕੋਆਰਡੀਨੇਟਰ ਗੁਰਦੇਵ ਸਿੰਘ ਨੇ ਦੱਸਿਆ ਕਿ ਸੋਲਿਡ ਵੇਸਟ ਮੈਨੇਜਮੈਂਟ ਰੂਲਜ਼-2026 ਤਹਿਤ ਗਿੱਲੇ ਅਤੇ ਸੁੱਕੇ ਕੂੜੇ ਨੂੰ ਘਰ ਪੱਧਰ 'ਤੇ ਵੱਖ-ਵੱਖ ਕਰਨਾ ਲਾਜ਼ਮੀ ਹੈ | ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕਰਕੇ ਇਸ ਦੀ ਮੁੜ ਵਰਤੋਂ ਕੀਤੀ ਜਾ ਸਕਦੀ ਹੈ, ਜਦਕਿ ਸੁੱਕੇ ਕੂੜੇ ਨੂੰ ਰੀਸਾਈਕਲ ਕਰਕੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਇਆ ਜਾ ਸਕਦਾ ਹੈ | ਇਸ ਤੋਂ ਇਲਾਵਾ ਨਵੇਂ ਇਲਾਕਿਆਂ ਵਿਚ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਅਤੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ | ਇਸ ਮੌਕੇ ਨਗਰ ਕੌਂਸਲ ਦੇ ਪ੍ਰੋਗਰਾਮ ਸਿਮਰਨਜੀਤ ਸਿੰਘ, ਸੁਮਨ ਰਾਣੀ, ਮੋਟੀਵੇਟਰ ਕਰਨ ਖੰਨਾ ਅਤੇ ਸਮੂਹ ਟੀਮ ਹਾਜ਼ਰ ਰਹੀ | ਇਸ ਤੋਂ ਇਲਾਵਾ ਵਾਰਡ ਨੰਬਰ 2 ਦੇ ਐੱਮ.ਸੀ. ਦਵਿੰਦਰ ਸਿੰਘ ਪਹਿਲਵਾਨ ਅਤੇ ਵਾਰਡ ਨੰਬਰ 1 ਦੀ ਐੱਮ.ਸੀ. ਸੀਤਾ ਪਤਨੀ ਸਵਿੰਦਰ ਸਿੰਘ ਸਮੇਤ ਹੋਰ ਕੌਂਸਲਰਾਂ ਨੇ ਵੀ ਸ਼ਮੂਲੀਅਤ ਕੀਤੀ | ਕੌਂਸਲਰਾਂ ਨੇ ਕਿਹਾ ਕਿ ਉਹ ਆਪਣੇ-ਆਪਣੇ ਵਾਰਡਾਂ ਵਿਚ ਲੋਕਾਂ ਨੂੰ ਕੂੜੇ ਦੀ ਛਾਂਟ ਅਤੇ ਸਵੱਛਤਾ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣਗੇ ਤਾਂ ਜੋ ਫਿਰੋਜ਼ਪੁਰ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਸ਼ਹਿਰ ਬਣਾਇਆ ਜਾ ਸਕੇ |
ਪਿਛਲੀ ਖ਼ਬਰ ਪ੍ਰਾਈਵੇਟ ਅਨਏਡਿਡ ਸਕੂਲਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਕੌਮਾਂਤਰੀ ਵਾਤਾਵਰਨ ਦਿਵਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਦਿੱਤਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।