29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬੇਰੁਜ਼ਗਾਰ ਲਾਈਨਮੈਨਾਂ 'ਤੇ ਤਸ਼ੱਦਦ ਦੀ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਨਿੰਦਾ

ਅਜੀਤ ਡੈਸਕ 08-06-2026
ਫਿਰੋਜ਼ਪੁਰ, 7 ਜੂਨ (ਗੁਰਿੰਦਰ ਸਿੰਘ)-ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ ਉੱਪਰ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਗਏ ਅੰਨੇ੍ਹਵਾਹ ਲਾਠੀਚਾਰਜ ਦੀ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਜ਼ਿਲ੍ਹਾ ਫਿਰੋਜ਼ਪੁਰ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਪੈੱ੍ਰਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਕਨਵੀਨਰ ਰਾਕੇਸ਼ ਸ਼ਰਮਾ, ਕਿਸ਼ਨ ਚੰਦ ਜਾਗੋਵਾਲੀਆ, ਸੁਬੇਗ ਸਿੰਘ, ਜਸਪਾਲ ਸਿੰਘ ਤੇ ਕਸ਼ਮੀਰ ਸਿੰਘ ਨੇ ਆਖਿਆ ਕਿ ਸਰਕਾਰ ਰੁਜ਼ਗਾਰ ਮੰਗਦੇ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਉਨਾਂ ਨੂੰ ਡਾਂਗਾਂ ਨਾਲ ਨਿਵਾਜਿਆ ਗਿਆ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਪੈਨਸ਼ਨਰਜ਼ ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੇ ਹੱਕਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਦਾ ਪੂਰਾ ਸੰਵਿਧਾਨਿਕ ਅਧਿਕਾਰ ਹੈ ਪਰ ਮੌਜੂਦਾ ਆਪ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ 'ਤੇ ਢਾਹਿਆ ਗਿਆ ਕਹਿਰ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਹੈ | ਉਨ੍ਹਾਂ ਚੇਤਾਵਨੀ ਦਿੰਦੇ ਆਖਿਆ ਕਿ ਜੇਕਰ ਸਰਕਾਰ ਨੇ ਬੇਰੁਜ਼ਗਾਰ ਅਪ੍ਰੈਟਸਸਿਪ ਲਾਈਨਮੈਨਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਨਾ ਕੱਢਿਆ ਅਤੇ ਦੋਸ਼ੀ ਪੁਲਿਸ ਅਧਿਕਾਰੀ ਡੀ.ਐਸ.ਪੀ ਸੰਜੀਵ ਸਿੰਗਲਾ ਨੂੰ ਤੁਰੰਤ ਬਰਖ਼ਾਸਤ ਨਾ ਕੀਤਾ ਤਾਂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਜ਼ਿਲ੍ਹਾ ਫਿਰੋਜ਼ਪੁਰ ਇਨ੍ਹਾਂ ਬੇਰੁਜ਼ਗਾਰਾਂ ਨੌਜਵਾਨਾਂ ਦੇ ਹੱਕ ਵਿਚ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ |
ਪਿਛਲੀ ਖ਼ਬਰ ਵਿਧਾਇਕ ਨਰੇਸ਼ ਕਟਾਰੀਆ ਅਤੇ ਯੂਥ ਆਗੂ ਸ਼ੰਕਰ ਕਟਾਰੀਆ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਅਗਲੀ ਖ਼ਬਰ ਝੋਨੇ ਦੀ ਲੁਆਈ 5 ਜੂਨ ਤੋਂ ਸ਼ੁਰੂ, ਨਹੀਂ ਛੱਡਿਆ ਗਿਆ ਨਹਿਰਾਂ ਵਿਚ ਪਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।