29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵਿਧਾਇਕ ਨਰੇਸ਼ ਕਟਾਰੀਆ ਅਤੇ ਯੂਥ ਆਗੂ ਸ਼ੰਕਰ ਕਟਾਰੀਆ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਅਜੀਤ ਡੈਸਕ 08-06-2026
ਮੱਖੂ, 7 ਜੂਨ (ਵਰਿੰਦਰ ਮਨਚੰਦਾ)-ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ ਵਲੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਪੰਜਾਬ ਦੇ ਭਵਿੱਖ 'ਤੇ ਮੌਜੂਦਾ ਹਾਲਾਤਾਂ, ਸਮੱਸਿਆਵਾਂ 'ਤੇ ਹੱਲ ਸਬੰਧੀ ਵਿਸਥਾਰਤ ਚਰਚਾ ਕੀਤੀ ਗਈ | ਇਸ ਸਬੰਧੀ ਫ਼ੋਨ 'ਤੇ ਗੱਲਬਾਤ ਕਰਦਿਆਂ ਵਿਧਾਇਕ ਨਰੇਸ਼ ਕਟਾਰੀਆ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਬਹੁਤ ਹੀ ਨਿੱਘੇ 'ਤੇ ਸਕਾਰਾਤਮਿਕ ਵਾਤਾਵਰਨ ਵਿਚ ਮੁਲਾਕਾਤ ਹੋਈ | ਉਨ੍ਹਾਂ ਦੱਸਿਆ ਕਿ ਇਸ ਖ਼ਾਸ ਮੁਲਾਕਾਤ ਦੌਰਾਨ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ, ਬੇਰੁਜ਼ਗਾਰਾਂ, ਬਜ਼ੁਰਗਾਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਚੱਲ ਰਹੀਆਂ 'ਤੇ ਆਉਣ ਵਾਲੀਆਂ ਲੋਕ-ਪੱਖੀ ਯੋਜਨਾਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਵਿਧਾਇਕ ਕਟਾਰੀਆ ਨੇ ਕਿਹਾ ਕਿ ਪੰਜਾਬ ਰਾਜ ਦੇ ਲੋਕ 'ਆਪ' ਪਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਸਮੂਹ ਸਕੀਮਾਂ ਦਾ ਲਾਭ ਉਠਾ ਰਹੇ ਹਨ ਅਤੇ ਜ਼ੀਰਾ ਹਲਕੇ 'ਚ ਉਨ੍ਹਾਂ ਵਲੋਂ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬੇਮਿਸਾਲ ਕੰਮ ਕੀਤੇ ਹਨ | ਜਦਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਹਲਕੇ 'ਚ ਕਈ ਹੋਰ ਮਿਸਾਲੀ ਕੰਮ ਵੀ ਕੀਤੇ ਜਾਣਗੇ | ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਹੋਰ ਵਲੰਟੀਅਰ ਅਤੇ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ ਅਗਲੀ ਖ਼ਬਰ ਬੇਰੁਜ਼ਗਾਰ ਲਾਈਨਮੈਨਾਂ 'ਤੇ ਤਸ਼ੱਦਦ ਦੀ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।