27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ 3 ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 08-06-2026
ਫ਼ਾਜ਼ਿਲਕਾ, 7 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਸੋਨੂੰ ਸਿੰਘ, ਸੁਲਿੰਦਰ ਸਿੰਘ ਅਤੇ ਜਸ਼ਨਦੀਪ ਸਿੰਘ ਚੋਰੀ ਦੇ ਮੋਟਰਸਾਈਕਲ ਵੇਚਣ ਦੇ ਆਦੀ ਹਨ, ਜਿਸ 'ਤੇ ਸੋਨੂੰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਵੱਡਾ ਟਿਵਾਣਾ, ਸੁਲਿੰਦਰ ਸਿੰਘ ਉਰਫ਼ ਛਿੰਦਾ ਪੁੱਤਰ ਜਗੀਰ ਸਿੰਘ ਵਾਸੀ ਹਿਸਾਸਵਾਲਾ ਅਤੇ ਜਸ਼ਨਦੀਪ ਸਿੰਘ ਉਰਫ਼ ਮਨੀ ਪੁੱਤਰ ਪਰਮਜੀਤ ਸਿੰਘ ਵਾਸੀ ਲੱਲਾ ਬਸਤੀ ਜਲਾਲਾਬਾਦ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ ਅਗਲੀ ਖ਼ਬਰ ਸ੍ਰੀਮਦ ਭਾਗਵਤ ਕਥਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।