26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸਕੂਲ ਦੇ ਸਰਵਪੱਖੀ ਵਿਕਾਸ ਲਈ ਪ੍ਰਬੰਧ ਸਮਿਤੀ ਦੀ ਬੈਠਕ ਆਯੋਜਿਤ

ਅਜੀਤ ਡੈਸਕ 08-06-2026
ਜ਼ੀਰਾ, 7 ਜੂਨ (ਰਜਨੀਸ਼ ਕਥੂਰੀਆ)-ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਜ਼ੀਰਾ ਵਿਖੇ ਸਕੂਲ ਪ੍ਰਬੰਧ ਸਮਿਤੀ ਦੀ ਇਕ ਮਹੱਤਵਪੂਰਨ ਬੈਠਕ ਆਯੋਜਿਤ ਕੀਤੀ ਗਈ | ਬੈਠਕ ਵਿਚ ਸਕੂਲ ਦੇ ਪ੍ਰਧਾਨ ਸੁਖਦੇਵ ਬਿੱਟੂ ਵਿੱਜ, ਉਪ ਪ੍ਰਧਾਨ ਸ੍ਰੀਮਤੀ ਸੁਮਨ ਬੰਸੀਵਾਲ, ਪ੍ਰਬੰਧਕ ਜਨਕ ਰਾਜ ਗੌਤਮ, ਸਰਪ੍ਰਸਤ ਸੁਭਾਸ਼ ਗੁਪਤਾ, ਮੈਂਬਰ ਸਤੀਸ਼ ਮੋਹਨ ਅਤੇ ਦੋਵੇਂ ਸਕੂਲਾਂ ਦੇ ਪਿ੍ੰਸੀਪਲ ਮੈਡਮ ਪ੍ਰਵੀਨ ਬਾਲਾ ਅਤੇ ਮੈਡਮ ਪੂਨਮ ਸ਼ਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਬੈਠਕ ਦੌਰਾਨ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਗਤੀਵਿਧੀਆਂ, ਖੇਡਾਂ, ਸਭਿਆਚਾਰਕ ਪ੍ਰੋਗਰਾਮਾਂ ਅਤੇ ਨੈਤਿਕ ਸਿੱਖਿਆ ਨੂੰ ਹੋਰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ ਗਿਆ | ਇਸ ਤੋਂ ਇਲਾਵਾ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਆਧੁਨਿਕ ਸਿੱਖਿਆ ਸਾਧਨਾਂ ਦੀ ਵਰਤੋਂ ਵਧਾਉਣ ਅਤੇ ਵਿਦਿਆਰਥੀਆਂ ਨੂੰ ਸਮੇਂ ਦੀਆਂ ਲੋੜਾਂ ਅਨੁਸਾਰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ |
ਪਿਛਲੀ ਖ਼ਬਰ ਨੌਜਵਾਨ ਆਪ ਆਗੂ ਮੋੜਾ ਸਿੰਘ ਅਨਜਾਣ ਨੇ ਬਲਤੇਜ ਪੰਨੂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਹਥਿਆਰਬੰਦ ਲੁਟੇਰਿਆਂ ਨੇ ਗੋਲੀ ਚਲਾ ਕੇ ਕਿਸਾਨ ਤੋਂ ਟਰੈਕਟਰ ਖੋਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।