26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਨੌਜਵਾਨ ਆਪ ਆਗੂ ਮੋੜਾ ਸਿੰਘ ਅਨਜਾਣ ਨੇ ਬਲਤੇਜ ਪੰਨੂ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 08-06-2026
ਫ਼ਿਰੋਜ਼ਪੁਰ, 7 ਜੂਨ (ਕੁਲਬੀਰ ਸਿੰਘ ਸੋਢੀ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਸਲਾਹਕਾਰ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨਾਲ ਆਪ ਦੇ ਨੌਜਵਾਨ ਆਗੂ ਮੋੜਾ ਸਿੰਘ ਅਨਜਾਣ ਨੇ ਮੁਲਾਕਾਤ ਕੀਤੀ | ਇਸ ਦੌਰਾਨ ਬਲਤੇਜ ਪੰਨੂ ਨੇ ਬੜੇ ਸਨਮਾਨ ਨਾਲ ਨੌਜਵਾਨ ਮੋੜਾ ਸਿੰਘ ਅਨਜਾਣ ਨੂੰ ਸਿਰੋਪਾ ਪਾ ਕੇ ਸਤਿਕਾਰ ਦਿੱਤਾ ਅਤੇ ਮੂੰਹ ਮਿੱਠਾ ਕਰਵਾ ਕੇ ਪਾਰਟੀ ਵਿਚ ਸ਼ਾਮਲ ਹੋਣ 'ਤੇ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ | ਅਨਜਾਣ ਨੇ ਦੱਸਿਆ ਕਿ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬ ਦੇ ਵਿਕਾਸ, ਸਿੱਖਿਆ, ਸਿਹਤ ਅਤੇ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਗੱਲਬਾਤ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਹਰ ਵਰਗ ਨੂੰ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ | ਇਸ ਮੌਕੇ ਲੋਕ ਸੇਵਾ ਦੀ ਭਾਵਨਾ ਨਾਲ ਮਿਲਜੁਲ ਕੇ ਕੰਮ ਕਰਨ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪੰਜਾਬ ਨੂੰ ਤਰੱਕੀ ਦੀ ਨਵੀਂ ਲੀਹ 'ਤੇ ਲੈ ਕੇ ਜਾਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨ ਦਾ ਸੰਕਲਪ ਵੀ ਦੁਹਰਾਇਆ ਗਿਆ | ਇਸ ਮੌਕੇ ਆਪ ਦੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਖਾਈ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰਬਰ 6 ਤੇ 11 ਤੋਂ ਨਿਰਵਿਰੋਧ ਜੇਤੂ ਰਹੇ ਕੌਂਸਲਰਾਂ ਨੇ ਵੋਟਰਾਂ ਦਾ ਧੰਨਵਾਦ ਕੀਤਾ ਅਗਲੀ ਖ਼ਬਰ ਸਕੂਲ ਦੇ ਸਰਵਪੱਖੀ ਵਿਕਾਸ ਲਈ ਪ੍ਰਬੰਧ ਸਮਿਤੀ ਦੀ ਬੈਠਕ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।