26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਘੱਲ ਕਲਾਂ ਵਿਖੇ ਪੰਜਾਬ ਸਰਕਾਰ ਦੀ ਅਰਥੀ ਸਾੜੀ <br/>

ਅਜੀਤ ਡੈਸਕ 08-06-2026
ਮੋਗਾ, 7 ਜੂਨ (ਸੁਰਿੰਦਰਪਾਲ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਘੱਲ ਕਲਾਂ ਵਿਖੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ | ਅਰਥੀ ਸਾੜ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਅਤੇ ਬਲਾਕ ਜਨਰਲ ਸਕੱਤਰ ਜਸਵਿੰਦਰ ਸਿੰਘ ਘੱਲ ਕਲਾਂ ਨੇ ਕਿਹਾ ਕਿ ਬੀਤੇ ਦਿਨ ਪਾਵਰ ਕਾਮ ਲਾਈਨਮੈਨ ਅਪ੍ਰੈਂਟਿਸ ਯੂਨੀਅਨ ਵਲੋਂ ਪਾਵਰ ਕਾਮ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਨੌਕਰੀਆਂ ਦੀ ਮੰਗ ਨੂੰ ਲੈ ਕੇ ਦਫ਼ਤਰ ਦੇ ਦੋਨਾਂ ਗੇਟਾਂ ਅੱਗੇ ਧਰਨਾ ਲਾਇਆ ਗਿਆ ਸੀ | ਪਾਵਰ ਕਾਮ ਅੰਦਰ ਲਾਈਨਮੈਨ ਅਤੇ ਸਹਾਇਕ ਲਾਈਨਮੈਨ ਦੀਆਂ ਹਜ਼ਾਰਾਂ ਪੋਸਟਾਂ ਖ਼ਾਲੀ ਪਈਆਂ ਹਨ ਪਰ ਭਗਵੰਤ ਮਾਨ ਦੀ ਸਰਕਾਰ ਵਲੋਂ ਜੋ ਲੋਕਾਂ ਨਾਲ ਰੁਜ਼ਗਾਰ ਦੇਣ ਦੇ ਵਾਅਦੇ ਕਰਦੀ ਥੱਕਦੀ ਨਹੀਂ, ਪੰਜਾਬ ਸਰਕਾਰ ਤੇ ਪਾਵਰ ਕਾਮ ਦੀ ਮੈਨੇਜਮੈਂਟ ਨੂੰ ਚਾਹੀਦਾ ਤਾਂ ਇਹ ਸੀ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦਿੰਦਿਆਂ ਨੌਜਵਾਨਾਂ ਨੂੰ ਪੱਕੀਆਂ ਨੌਕਰੀਆਂ ਦਿੱਤੀਆਂ ਜਾਂਦੀਆਂ ਪਰੰਤੂ ਮੈਨੇਜਮੈਂਟ ਅਤੇ ਸਰਕਾਰ ਦੇ ਰਵੱਈਏ ਦੇ ਕਾਰਨ ਸ਼ਾਂਤੀਪੂਰਵਕ ਧਰਨਾ ਦੇ ਰਹੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀਆਂ ਬਜਾਏ ਉਨ੍ਹਾਂ 'ਤੇ ਅੰਨ੍ਹਾ ਲਾਠੀਚਾਰਜ ਕੀਤਾ ਗਿਆ | ਭਾਰਤੀ ਕਿਸਾਨ ਯੂਨੀਅਨ ਨੌਜਵਾਨਾਂ ਤੇ ਨੌਕਰੀਆਂ ਲਈ ਕੀਤੇ ਜਾ ਰਹੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਉਨ੍ਹਾਂ ਦੀ ਜਥੇਬੰਦੀ ਨਾਲ ਮੈਨੇਜਮੈਂਟ ਗੱਲ ਕਰ ਕੇ ਉਨ੍ਹਾਂ ਨੂੰ ਨੌਕਰੀਆਂ ਦੇਵੇ | ਅੱਜ ਦੀ ਇਸ ਅਰਥੀ ਸਾੜ ਰੈਲੀ ਵਿਚ ਗੁਰਮੇਲ ਸਿੰਘ, ਕੇਵਲ ਸਿੰਘ, ਬਲਦੇਵ ਸਿੰਘ, ਜਸਵਿੰਦਰ ਸਿੰਘ, ਗੁਰਮਿੰਦਰ ਸਿੰਘ ਗੋਰਾ, ਜਗਮੋਹਨ ਸਿੰਘ, ਹਰਪ੍ਰੀਤ ਸਿੰਘ, ਅੰਗਰੇਜ਼ ਸਿੰਘ, ਅਰਮਾਨਜੋਤ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਸੁਖਦੇਵ ਸਿੰਘ, ਸਤਵੰਤ ਸਿੰਘ ਕਾਕਾ, ਅਜਮੇਰ ਸਿੰਘ ਸ਼ਾਮਿਲ ਸਨ |

ਪਿਛਲੀ ਖ਼ਬਰ ਤਿਹਾੜਾ ਲਿੰਕ ਡਰੇਨ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਜਾਣ-ਨੰਬਰਦਾਰ ਗੁਰਜਿੰਦਰ ਸਿੰਘ ਜੀਂਦੜਾ <br/> ਅਗਲੀ ਖ਼ਬਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰੰਤਰ ਬਿਜਲੀ ਸਪਲਾਈ 10 ਘੰਟੇ ਦਿੱਤੀ ਜਾਵੇ-ਨੰਬਰਦਾਰ ਯੂਨੀਅਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।