03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਗੁਰੂਹਰਸਹਾਏ ਵਿਖੇ ਸਰਕਾਰ ਦਾ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 09-06-2026
ਗੁਰੂਹਰਸਹਾਏ, 8 ਜੂਨ(ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਅਤੇ ਗੁਰਬਖ਼ਸ਼ ਸਿੰਘ ਦੀ ਅਗਵਾਈ ਹੇਠ ਲਾਈਟਾਂ ਵਾਲੇ ਚੌਂਕ ਵਿਚ ਗੁਰੂਹਰਸਹਾਏ ਵਿਖੇ ਮੋਦੀ ਸਰਕਾਰ ਅਤੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫ਼ੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਇਕ ਹੀ ਨੀਤੀ 'ਤੇ ਕੰਮ ਕਰ ਰਹੀ ਹੈ ਅਤੇ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਤੇ ਆਮ ਲੋਕਾਂ ਵਿਰੁੱਧ ਕਾਨੂੰਨ ਅਤੇ ਨੀਤੀਆਂ ਬਣਾ ਰਹੇ ਹਨ | ਕਿਸਾਨਾਂ ਲਈ ਜਾਣ ਬੁੱਝ ਕੇ ਯੂਰੀਆ ਖਾਦ ਦੀ ਕਿੱਲਤ ਬਣਾਈ ਜਾ ਰਹੀ ਹੈ | ਅੰਤਰਰਾਸ਼ਟਰੀ ਮੰਡੀ 'ਚ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਦੇਸ਼ 'ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਅਸਮਾਨ ਨੂੰ ਛੂਹ ਰਹੀਆਂ ਹਨ | ਆਗੂਆਂ ਨੇ ਦੱਸਿਆ ਕਿ ਲੋਕ ਮਹਿੰਗਾਈ ਦੀ ਚੱਕੀ 'ਚ ਪਿਸ ਰਹੇ ਹਨ ਕਿਸਾਨ ਛੋਟੇ ਵਪਾਰੀ ਦੁਕਾਨਦਾਰਾਂ ਦਾ ਕਾਰੋਬਾਰ ਖ਼ਤਮ ਕਰਨ ਲਈ ਅਮਰੀਕਾ ਨਾਲ ਫ਼ਰੀ ਟਰੇਡ ਸਮਝੌਤੇ ਕੀਤੇ ਜਾ ਰਹੇ ਹਨ | ਕਿਸਾਨਾਂ ਦੀ ਮਰਜ਼ੀ ਦੇ ਬਗੈਰ ਜ਼ਮੀਨਾਂ ਐਕਵਾਇਰ ਕਰਕੇ ਕਾਰਪੋਰੇਟਾਂ ਨੂੰ ਮੁਫ਼ਤ ਦੇ ਭਾਅ ਦਿੱਤੀਆਂ ਜਾ ਰਹੀਆਂ ਹਨ | ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਨੂੰ ਪੁਲਿਸ ਸਟੇਟ ਬਣਾ ਕੇ ਮੁਲਾਜ਼ਮਾਂ, ਕਿਸਾਨਾਂ, ਬੇਰੁਜ਼ਗਾਰਾਂ ਨੂੰ ਅੰਨੇ੍ਹ ਤਸ਼ੱਦਦ ਨਾਲ ਕੁੱਟਿਆ ਜਾ ਰਿਹਾ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਆਮ ਲੋਕਾਂ ਨੂੰ ਇਸੇ ਤਰ੍ਹਾਂ ਕੁੱਟਿਆ ਮਾਰਿਆ ਲੁੱਟ ਖਸੁੱਟ ਕੀਤੀ ਗਈ ਤਾਂ ਆਉਣ ਵਾਲੇ ਸਮੇਂ 'ਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ | ਪੁਤਲਾ ਫੂਕਣ ਸਮੇਂ ਅਵਤਾਰ ਸਿੰਘ, ਕੁਲਦੀਪ ਸਿੰਘ ,ਬਹਾਦਰ ਸਿੰਘ ਸ਼ਿੰਗਾਰਾ ਸਿੰਘ , ਗੁਰਭੇਜ ਸਿੰਘ, ਗੱਬਰ ਸਿੰਘ ,ਮੇਜਰ ਸਿੰਘ ,ਫੁੰਮਣ ਸਿੰਘ ,ਕੁਲਵੰਤ ਸਿੰਘ, ਪ੍ਰੀਤਮ ਸਿੰਘ ਦਰਸ਼ਨ ਸਿੰਘ, ਮਹਿੰਦਰ ਸਿੰਘ ਬਿੰਦਰ ਸਿੰਘ, ਜਗੀਰ ਸਿੰਘ, ਕਿ੍ਸ਼ਨ ਸਿੰਘ, ਸ਼ਾਮ ਲਾਲ ਗੋਰਾ ਨਿਜਰ ਆਦਿ ਸਮੇਤ ਕਈ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਨਰੇਗਾ ਮੁਲਾਜ਼ਮਾਂ ਨੇ ਲਗਾਇਆ ਸਰਕਾਰ ਖ਼ਿਲਾਫ਼ ਧਰਨਾ ਅਗਲੀ ਖ਼ਬਰ ਕਾਲਾ ਗਾਬਾ ਕਤਲ ਕਾਂਡ ਦੇ ਮੁੱਖ ਦੋਸ਼ੀ ਨੇ ਹਥਿਆਰ ਬਰਾਮਦਗੀ ਦੌਰਾਨ ਲੁਕਾਇਆ ਪਿਸਤੌਲ ਕੱਢ ਕੇ ਪੁਲਿਸ 'ਤੇ ਕੀਤੀ ਫਾਇਰਿੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।