03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 09-06-2026
ਮਮਦੋਟ, 8 ਜੂਨ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਵਲੋਂ ਨਸ਼ਿਆਂ ਵਿਰੱੁਧ ਮੁਹਿੰਮ ਤਹਿਤ ਮੁਖ਼ਬਰੀ ਦੇ ਅਧਾਰ 'ਤੇ ਕਾਰਵਾਈ ਕਰਦਿਆਂ-12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣਾ ਮਮਦੋਟ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਗਸ਼ਤ ਕਰਦੇ ਹੋਏ ਜਦੋਂ ਮਮਦੋਟ ਤੋਂ ਪਿੰਡ ਹਜ਼ਾਰਾ ਸਿੰਘ ਵਾਲਾ ਨੂੰ ਜਾਂਦੀ ਸੜਕ 'ਤੇ ਪੈਟਰੋਲ ਪੰਪ ਕੋਲ ਮੌਜੂਦ ਸਨ ਤਾਂ ਮੁਖ਼ਬਰ ਨੇ ਪੁਲਿਸ ਪਾਰਟੀ ਨੂੰ ਸੂਚਿਤ ਕੀਤਾ ਕਿ ਬਚਨ ਸਿੰਘ ਨਾਮੀ ਵਿਅਕਤੀ ਜੋ ਕਿ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ | ਅੱਜ ਦਾਣਾ ਮੰਡੀ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਪਲਾਸਟਿਕ ਦੀ ਕੈਂਨੀ ਵਿਚ ਸ਼ਰਾਬ ਲੈ ਕੇ ਗ੍ਰਾਹਕਾਂ ਨੂੰ ਵੇਚ ਰਿਹਾ ਹੈ | ਇਸ ਸੂਚਨਾ ਉਪਰੰਤ ਪੁਲਿਸ ਦੁਆਰਾ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਮੌਕੇ ਤੋਂ ਨਜਾਇਜ਼ ਸ਼ਰਾਬ ਸਣੇ ਗਿ੍ਫ਼ਤਾਰ ਕਰ ਲਿਆ ,ਥਾਣਾ ਮਮਦੋਟ ਵਿਚ ਬਚਨ ਸਿੰਘ ਪੁੱਤਰ ਬੀਹਲਾ ਸਿੰਘ ਵਾਸੀ ਪਿੰਡ ਹਜ਼ਾਰਾ ਸਿੰਘ ਵਾਲਾ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਪੁਲਿਸ ਦੁਆਰਾ ਵਿਭਾਗੀ ਕਰਵਾਈ ਅੰਜਾਮ ਦਿੱਤੀ ਜਾ ਰਹੀ ਹੈ |
ਪਿਛਲੀ ਖ਼ਬਰ ਐੱਨ.ਆਰ.ਆਈ ਕੁੜੀ ਕੋਲੋਂ ਦਹੇਜ ਮੰਗਣ ਦੇ ਮਾਮਲੇ 'ਚ ਪਤੀ ਬਰੀ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।