04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਫ਼ੌਜੀ ਜਵਾਨ ਦੀ ਮੌਤ, ਇਲਾਕੇ 'ਚ ਸੋਗ ਦੀ ਲਹਿਰ

ਅਜੀਤ ਡੈਸਕ 09-06-2026
ਮੁੱਦਕੀ, 8 ਜੂਨ (ਭਾਰਤ ਭੂਸ਼ਨ ਅਗਰਵਾਲ)-ਬੀਤੇ ਕੁੱਝ ਦਿਨ ਪਹਿਲਾਂ ਚੰਡੀਗੜ੍ਹ ਦੇ ਸੈਕਟਰ 26 'ਚ ਸਕਾਰਪੀਓ ਵਲੋਂ ਫੇਟ ਮਾਰੇ ਜਾਣ ਕਾਰਨ ਮੁੱਦਕੀ ਲਾਗਲੇ ਪਿੰਡ ਮਿਰਜ਼ੇ ਕੇ ਦਾ ਵਾਸੀ ਹਵਲਦਾਰ ਸੁਖਵਿੰਦਰ ਸਿੰਘ ਫ਼ੌਜੀ (ਕਰੀਬ 39 ਸਾਲ) ਦੀ ਮੌਤ ਹੋ ਜਾਣ ਕਾਰਨ ਇਲਾਕੇ ਭਰ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧ 'ਚ ਜਾਣਕਾਰੀ ਦਿੰਦਿਆਂ ਸਮਾਜ ਸੇਵਕ ਡਾ.ਸਤਵੀਰ ਸਿੰਘ ਮਿਰਜ਼ੇ ਕੇ ਨੇ ਦੱਸਿਆ ਕਿ ਚੰਡੀਗੜ੍ਹ ਦੇ 26 ਸੈਕਟਰ 'ਚ ਇਕ ਸਕਾਰਪੀਓ ਵਲੋਂ ਸੁਖਵਿੰਦਰ ਸਿੰਘ ਨੂੰ ਫੇਟ ਮਾਰ ਦਿੱਤੀ ਸੀ | ਜਿਸ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਬੀਤੇ ਦਿਨ ਉਸ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਬਹੁਤ ਹੀ ਮਿਹਨਤੀ ਅਤੇ ਨੇਕ ਦਿਲ ਇਨਸਾਨ ਸੁਖਵਿੰਦਰ ਸਿੰਘ ਪੁੱਤਰ ਮੱਘਰ ਸਿੰਘ ਸੇਵਾ ਮੁਕਤ ਫ਼ੌਜੀ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ, ਵਿਧਵਾ ਪਤਨੀ, 2 ਧੀਆਂ ਛੱਡ ਗਿਆ ਹੈ | ਉਨ੍ਹਾਂ ਦੱਸਿਆ ਕਿ ਹਵਲਦਾਰ ਸੁਖਵਿੰਦਰ ਸਿੰਘ ਨੇ ਅਗਲੇ ਮਹੀਨੇ ਹੀ ਸੇਵਾ ਮੁਕਤ ਹੋਣਾ ਸੀ ਅਤੇ ਉਸ ਦੀ ਅਗਾਂਹ ਵਧੂ ਸੋਚ ਸੀ ਕਿ ਉਹ ਪਿੰਡ ਆ ਕੇ ਬੱਚਿਆਂ ਨੂੰ ਫ਼ੌਜ 'ਚ ਭਰਤੀ ਹੋਣ ਲਈ ਸਿਖਲਾਈ ਦੇਣ ਵਾਸਤੇ ਅਕੈਡਮੀ ਖੋਲ੍ਹੇਗਾ, ਪੰ੍ਰਤੂ ਪ੍ਰਮਾਤਮਾ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ |
ਪਿਛਲੀ ਖ਼ਬਰ ਸਾਬਕਾ ਸਰਪੰਚ ਜੋਗਿੰਦਰ ਸਿੰਘ ਬੱਗੜ ਨੂੰ ਸਦਮਾ, ਪਤਨੀ ਦਾ ਦਿਹਾਂਤ ਅਗਲੀ ਖ਼ਬਰ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਅਪ੍ਰੈਂਟਿਸ ਲਾਈਨਮੈਨਾਂ ਉੱਤੇ ਹੋਏ ਲਾਠੀ ਚਾਰਜ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।