29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਫਿਰੋਜ਼ਪੁਰ ਵਿਚ ਰਿਟਾਇਰਡ ਸਬ-ਇੰਸਪੈਕਟਰ ਨਾਲ ਚੇਨ ਸਨੈਚਿੰਗ, ਮੰਦਰ ਦੇ ਬਾਹਰ ਵਾਰਦਾਤ

ਅਜੀਤ ਡੈਸਕ 10-06-2026
• ਕਾਨੂੰਨ ਦੇ ਰਖਵਾਲੇ ਵੀ ਨਹੀਂ ਸੁਰੱਖਿਅਤ
ਫਿਰੋਜ਼ਪੁਰ, 9 ਜੂਨ (ਸੁਖਵਿੰਦਰ ਸਿੰਘ)-ਸ਼ਹਿਰ ਵਿਚ ਚੇਨ ਸਨੈਚਿੰਗ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ | ਤਾਜ਼ਾ ਮਾਮਲਾ ਅੱਜ ਸਵੇਰੇ ਕਰੀਬ 5:40 ਵਜੇ ਦਾ ਹੈ, ਜਦੋਂ ਮਾਲ ਰੋਡ ਸਥਿਤ ਸ਼੍ਰੀ ਰਾਧਾ ਕਿ੍ਸ਼ਨ ਮੰਦਰ ਹਨੂਮਾਨ ਧਾਮ ਦੇ ਬਾਹਰ ਪੰਜਾਬ ਪੁਲਿਸ ਦੇ ਇਕ ਰਿਟਾਇਰਡ ਸਬ-ਇੰਸਪੈਕਟਰ ਨਾਲ ਲੁੱਟ ਦੀ ਵਾਰਦਾਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਪੀੜਤ ਰਾਕੇਸ਼ ਕੁਮਾਰ ਸ਼ਿੰਟੂ, ਜੋ ਆਜ਼ਾਦ ਨਗਰ ਦੇ ਰਹਿਣ ਵਾਲੇ ਹਨ ਅਤੇ ਪੰਜਾਬ ਪੁਲਿਸ ਤੋਂ ਰਿਟਾਇਰਡ ਸਬ-ਇੰਸਪੈਕਟਰ ਹਨ, ਹਰ ਰੋਜ਼ ਦੀ ਤਰ੍ਹਾਂ ਸਵੇਰੇ ਸੈਰ ਲਈ ਨਿਕਲੇ ਹੋਏ ਸਨ | ਜਦੋਂ ਉਹ ਮੰਦਰ ਦੇ ਬਾਹਰ ਮੱਥਾ ਟੇਕ ਰਹੇ ਸਨ | ਉਸ ਸਮੇਂ ਬਾਈਕ ਸਵਾਰ ਦੋ ਨੌਜਵਾਨ ਉੱਥੇ ਪਹੁੰਚੇ ਅਤੇ ਉਨ੍ਹਾਂ ਦੇ ਗਲੇ ਵਿਚ ਪਾਈ ਹੋਈ ਸੋਨੇ ਦੀ ਚੇਨ ਝਪਟ ਕੇ ਮੌਕੇ ਤੋਂ ਫ਼ਰਾਰ ਹੋ ਗਏ | ਪੀੜਤ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਲੁਟੇਰਿਆਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਦੋਵੇਂ ਦੋਸ਼ੀ ਤੇਜ਼ ਰਫ਼ਤਾਰ ਨਾਲ ਭੱਜ ਗਏ ਅਤੇ ਕੁਝ ਹੀ ਸਮੇਂ ਵਿਚ ਨਜ਼ਰੋਂ ਓਝਲ ਹੋ ਗਏ | ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ | ਪੀੜਤ ਵਲੋਂ ਮਾਮਲੇ ਦੀ ਸ਼ਿਕਾਇਤ ਥਾਣਾ ਸਿਟੀ ਪੁਲਿਸ ਨੂੰ ਦੇ ਦਿੱਤੀ ਗਈ ਹੈ | ਪੁਲਿਸ ਨੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਪਛਾਣ ਲਈ ਕੋਸ਼ਿਸ਼ਾਂ ਜਾਰੀ ਹਨ | ਧਾਰਮਿਕ ਸਥਾਨ ਦੇ ਬਾਹਰ ਸਵੇਰੇ ਦੇ ਸਮੇਂ ਹੋਈ ਇਸ ਵਾਰਦਾਤ ਨੇ ਸ਼ਹਿਰ ਦੀ ਸੁਰੱਖਿਆ ਪ੍ਰਣਾਲੀ 'ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ | ਪੁਲਿਸ ਦਾ ਕਹਿਣਾ ਹੈ ਕਿ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |
ਪਿਛਲੀ ਖ਼ਬਰ ਧਰਨੇ 'ਤੇ ਬੈਠੇ ਸੇਵਾ ਕੇਂਦਰ ਮੁਲਾਜ਼ਮਾਂ ਦੀ ਥਾਂ ਨਵੀਆਂ ਭਰਤੀਆਂ ਨੇ ਖੜ੍ਹੇ ਕੀਤੇ ਸਵਾਲ ਅਗਲੀ ਖ਼ਬਰ ਆਰ. ਏ. ਨੂੰ ਰਿਲੀਵ ਨਾ ਕਰਨ ਦੇ ਵਿਰੋਧ 'ਚ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਵਲੋਂ ਐਕਸੀਅਨ ਦਫ਼ਤਰ ਅੱਗੇ ਰੋਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।