29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਬੀਬੀ ਰਾਜਬੀਰ ਕੌਰ ਇਸਤਰੀ ਵਿੰਗ ਹਲਕਾ ਗੁਰੂਹਰਸਹਾਏ ਦੀ ਪ੍ਰਧਾਨ ਨਿਯੁਕਤ

ਅਜੀਤ ਡੈਸਕ 10-06-2026
ਗੁਰੂਹਰਸਹਾਏ, 9 ਜੂਨ(ਹਰਚਰਨ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ 'ਤੇ ਮਜ਼ਬੂਤ ਕਰਦਿਆਂ ਵੱਖ-ਵੱਖ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਵਲੋਂ ਬੀਬੀ ਰਾਜਬੀਰ ਕੌਰ ਪਿੰਡ ਤੱਲੇਵਾਲਾ ਤੋਂ ਸਾਬਕਾ ਸਰਪੰਚ ਨੂੰ ਇਸਤਰੀ ਵਿੰਗ ਹਲਕਾ ਗੁਰੂਹਰਸਹਾਏ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਅਤੇ ਗੁਰੂਹਰਸਹਾਏ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੇ ਯਤਨਾਂ ਸਦਕਾ ਬੀਬੀ ਰਾਜਬੀਰ ਕੌਰ ਪਿੰਡ ਤੱਲੇ ਵਾਲਾ ਨੂੰ ਸੇਵਾ ਦਾ ਮਾਣ ਦਿੱਤਾ ਗਿਆ | ਬੀਬੀ ਰਾਜਬੀਰ ਕੌਰ ਦਾ ਹਲਕਾ ਗੁਰੂਹਰਸਹਾਏ ਤੋਂ ਇਸਤਰੀ ਵਿੰਗ ਦਾ ਪ੍ਰਧਾਨ ਬਣਨ ਤੇ ਹਲਕਾ ਇੰਚਾਰਜ ਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਅਹਿਮ ਜ਼ਿੰਮੇਵਾਰ ਲਈ ਉਹਨਾਂ ਨੂੰ ਮੁਬਾਰਕਬਾਦ ਦਿੱਤੀ ਹੈ | ਬੀਬੀ ਰਾਜਬੀਰ ਕੌਰ ਨੇ ਆਪਣੀ ਇਸ ਨਿਯੁਕਤੀ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਸਮੇਤ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਵਲੋਂ ਜੋ ਇਸਤਰੀ ਵਿੰਗ ਹਲਕਾ ਗੁਰੂਹਰਸਹਾਏ ਦਾ ਪ੍ਰਧਾਨ ਬਣਾ ਕੇ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਆਪਣੇ ਬਣਦੇ ਫ਼ਰਜ਼ਾਂ ਤਹਿਤ ਨਿਭਾਇਆ ਜਾਵੇਗਾ |
ਪਿਛਲੀ ਖ਼ਬਰ ਸਹੁੰ ਚੁੱਕਣ ਤੋਂ ਪਹਿਲਾਂ ਹੀ ਵਾਰਡ ਨੰਬਰ ਦੋ ਵਿਚ ਗੂੰਜਣ ਲੱਗੀਆਂ ਦਵਿੰਦਰ ਪਹਿਲਵਾਨ ਦੀਆਂ ਚਰਚਾਵਾਂ ਅਗਲੀ ਖ਼ਬਰ ਧਰਨੇ 'ਤੇ ਬੈਠੇ ਸੇਵਾ ਕੇਂਦਰ ਮੁਲਾਜ਼ਮਾਂ ਦੀ ਥਾਂ ਨਵੀਆਂ ਭਰਤੀਆਂ ਨੇ ਖੜ੍ਹੇ ਕੀਤੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।