29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਫੂਡ ਸੇਫ਼ਟੀ ਵਿਭਾਗ ਵਲੋਂ ਵੱਖ-ਵੱਖ ਹਲਵਾਈਆਂ ਦੀਆਂ ਦੁਕਾਨਾਂ ਦੀ ਬਾਰੀਕੀ ਨਾਲ ਚੈਕਿੰਗ

ਅਜੀਤ ਡੈਸਕ 10-06-2026
ਫ਼ਿਰੋਜ਼ਪੁਰ,9 ਜੂਨ (ਕੁਲਬੀਰ ਸਿੰਘ ਸੋਢੀ)-ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਦੇ ਨਿਰਦੇਸ਼ਾਂ ਅਤੇ ਫੂਡ ਕਮਿਸ਼ਨਰ ਮੈਡਮ ਕੰਵਲ ਪ੍ਰੀਤ ਬਰਾੜ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿਹਤ ਅਫ਼ਸਰ ਡਾ.ਅਮਰਵੀਰ ਸਿੱਧੂ ਦੀ ਅਗਵਾਈ ਹੇਠ ਫੂਡ ਸੇਫ਼ਟੀ ਅਧਿਕਾਰੀ ਡਾ.ਸਰਬਜੀਤ ਕੌਰ ਅਤੇ ਟੀਮ ਮੈਂਬਰ ਗੁਰਿੰਦਰ ਸਿੰਘ 'ਤੇ ਸ਼ਿਵਮ ਮਿੱਢਾ ਦੀ ਟੀਮ ਵਲੋਂ ਫ਼ਿਰੋਜ਼ਪੁਰ ਸ਼ਹਿਰ ਦੀਆਂ ਵੱਖ-ਵੱਖ ਹਲਵਾਈਆਂ ਦੀਆਂ ਮਠਿਆਈਆਂ ਦੇ 6 ਸੈਂਪਲ ਲਏ 'ਤੇ ਇਨ੍ਹਾਂ ਸੈਂਪਲਾਂ ਨੂੰ ਗਵਾਹਾਂ ਦੀ ਹਾਜ਼ਰੀ ਵਿਚ ਸੀਲਬੰਦ ਕਰਨ ਉਪਰੰਤ ਸਟੇਟ ਲੈਬ ਵਿਚ ਟੈੱਸਟਾਂ ਲਈ ਭੇਜਿਆ ਗਿਆ | ਡਾ.ਸਿੱਧੂ ਨੇ ਦੱਸਿਆ ਕਿ ਸੈਂਪਲ ਫ਼ੇਲ੍ਹ ਆਉਣ ਦੀ ਸੂਰਤ ਵਿਚ ਸਬੰਧਿਤ ਹਲਵਾਈਆਂ ਖ਼ਿਲਾਫ਼ ਬਣਦੇ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਵਲੋਂ ਮਿਆਦ ਪੁੱਗ ਚੁੱਕੇ ਸਮਾਨ ਨੂੰ ਮੌਕੇ 'ਤੇ ਨਸ਼ਟ ਕੀਤਾ ਗਿਆ ਅਤੇ ਹਾਈਜਨਕ ਚਲਾਨ ਕੱਟੇ ਗਏ | ਡਾ. ਸਿੱਧੂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਵੀ ਸ਼ਹਿਰ ਵਿਚ ਅਜਿਹੀਆਂ ਅਚਨਚੇਤ ਚੈਕਿੰਗਾਂ ਲਗਾਤਾਰ ਕੀਤੀਆਂ ਜਾਣਗੀਆਂ ਅਤੇ ਜੋ ਲੋਕ ਖਾਣ-ਪੀਣ ਦੀਆਂ ਵਸਤਾਂ ਵਿਚ ਮਿਲਾਵਟ ਕਰਦੇ ਹਨ ਜਾਂ ਘਟੀਆਂ ਦਰਜੇ ਦੀਆਂ ਚੀਜ਼ਾਂ ਵੇਚਦੇ ਹਨ, ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਸਹੁੰ ਚੁੱਕਣ ਤੋਂ ਪਹਿਲਾਂ ਹੀ ਵਾਰਡ ਨੰਬਰ ਦੋ ਵਿਚ ਗੂੰਜਣ ਲੱਗੀਆਂ ਦਵਿੰਦਰ ਪਹਿਲਵਾਨ ਦੀਆਂ ਚਰਚਾਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।