ਫਿਰੋਜ਼ਪੁਰ, 9 ਜੂਨ (ਸੁਖਵਿੰਦਰ ਸਿੰਘ)-ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਛੇੜੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਨੇ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਮੁਹਿੰਮ ਚਲਾਈ | ਇਸੇ ਤਹਿਤ ਦੋ ਵਿਅਕਤੀਆਂ ਨੂੰ ਚਾਰ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਗੁਰਕਵਲਜੀਤ ਕੌਰ ਨੇ ਦੱਸਿਆ ਹੈ ਕਿ ਦੌਰਾਨੇ ਗਸ਼ਤ ਮਨਜੀਤ ਸਿੰਘ ਉਰਫ਼ ਮੀਤਾ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਲੰਗੇਆਣਾ ਥਾਣਾ ਆਰਿਫ਼ ਕੇ ਅਤੇ ਰਕੇਸ਼ ਉਰਫ਼ ਖੱਲੀ ਪੁੱਤਰ ਬਾਊ ਲਾਲ ਵਾਸੀ ਗਲੀ ਨੰਬਰ ਇਕ ਬਸਤੀ ਸ਼ੇਖ਼ਾਂ ਵਾਲੀ ਫਿਰੋਜ਼ਪੁਰ ਸ਼ਹਿਰ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕੀਤਾ ਗਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਚਾਰ ਦੌਰਾਨ ਹੈਰੋਇਨ ਬਰਾਮਦ ਹੋਈ, ਖਿਲਾਫ ਸਿਟੀ ਥਾਣਾ ਫਿਰੋਜ਼ਪੁਰ ਵਿੱਚ ਮਾਮਲਾ ਦਰਜ ਕੀਤਾ ਹੈ |