ਫ਼ਿਰੋਜ਼ਪੁਰ, 9 ਜੂਨ (ਗੁਰਿੰਦਰ ਸਿੰਘ)-ਨਸ਼ੇੜੀਆਂ ਤੇ ਨਸ਼ੇ ਦੇ ਸਪਲਾਇਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕਰਕੇ ਕੀਤੀ ਤਲਾਸ਼ੀ ਦੌਰਾਨ ਉਸ ਕੋਲੋਂ 5 ਗਰਾਮ ਹੈਰੋਇਨ ਬਰਾਮਦ ਹੋਈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਪਿੰਡ ਚਾਂਦੀ ਵਾਲਾ ਦੇ ਏਰੀਆ ਵਿਚੋਂ ਸੁਮਿਤ ਪੁੱਤਰ ਬੋਹੜਾਂ ਵਾਸੀ ਪਿੰਡ ਖਿਲਚੀ ਜਦੀਦ ਥਾਣਾ ਸਦਰ ਫ਼ਿਰੋਜਪੁਰ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕਰਕੇ ਉਸ ਕੋਲੋਂ 5 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਧਾਰਾ 21/61/85 ਐਨ. ਡੀ. ਪੀ. ਐਸ. ਐਕਟ (ਨਾਨ ਕਮਰਸ਼ੀਅਲ) ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |