29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ ਚਮਕੀਆਂ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ

ਅਜੀਤ ਡੈਸਕ 10-06-2026
• ਅਸ਼ਨੂਰ ਕੌਰ ਕੰਬੋਜ ਨੇ ਹਾਸਿਲ ਕੀਤਾ ਦੂਜਾ ਅਤੇ ਰਬੀਤ ਕੌਰ ਨੇ ਤੀਜਾ ਸਥਾਨ
ਫ਼ਿਰੋਜ਼ਪੁਰ, 9 ਜੂਨ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਦੀਆਂ ਵਿਦਿਆਰਥਣਾਂ ਅਸ਼ਨੂਰ ਕੌਰ ਕੰਬੋਜ ਅਤੇ ਰਬੀਤ ਕੌਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਏ ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਵਿਦਿਆਰਥਣਾਂ ਅਸ਼ਨੂਰ ਕੌਰ ਕੰਬੋਜ ਨੇ ਯੂਨੀਵਰਸਿਟੀ ਮੈਰਿਟ ਸੂਚੀ 'ਚ ਦੂਜਾ ਸਥਾਨ ਅਤੇ ਰਬੀਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ | ਵਿਦਿਆਰਥਣਾਂ ਦੀ ਇਸ ਕਾਮਯਾਬੀ ਨੇ ਨਾ ਸਿਰਫ਼ ਉਨ੍ਹਾਂ ਦੇ ਮਾਪਿਆਂ, ਸਗੋਂ ਦੇਵ ਸਮਾਜ ਕਾਲਜ ਅਤੇ ਸਮੁੱਚੇ ਫ਼ਿਰੋਜ਼ਪੁਰ ਖੇਤਰ ਦਾ ਨਾਮ ਵੀ ਰੌਸ਼ਨ ਕੀਤਾ ਹੈ | ਬੀ.ਏ. ਪਹਿਲੇ ਸਮੈਸਟਰ ਨਾਲ ਸਬੰਧਿਤ ਅਧਿਆਪਕਾਂ ਨੇ ਦੱਸਿਆ ਕਿ ਇਹ ਉਪਲਬਧੀ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਦਿ੍ੜ੍ਹ ਇਰਾਦੇ ਅਤੇ ਅਧਿਆਪਕਾਂ ਦੇ ਨਿਰੰਤਰ ਮਾਰਗ ਦਰਸ਼ਨ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਦੋਵੇਂ ਵਿਦਿਆਰਥਣਾਂ ਨੇ ਪੜ੍ਹਾਈ ਪ੍ਰਤੀ ਆਪਣੀ ਗੰਭੀਰਤਾ ਅਤੇ ਲਗਨ ਸਦਕਾ ਇਹ ਵਿਲੱਖਣ ਸਫਲਤਾ ਹਾਸਲ ਕੀਤੀ ਹੈ | ਕਾਲਜ ਦੀ ਪਿ੍ੰਸੀਪਲ ਡਾ. ਸੰਗੀਤਾ ਨੇ ਇਸ ਪ੍ਰਾਪਤੀ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਫਲਤਾ ਪੂਰੇ ਕਾਲਜ ਪਰਿਵਾਰ ਲਈ ਮਾਣ ਵਾਲਾ ਪਲ ਹੈ | ਉਨ੍ਹਾਂ ਕਿਹਾ ਕਿ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਸਿੱਖਿਆ, ਖੇਡਾਂ ਅਤੇ ਸਭਿਆਚਾਰਕ ਖੇਤਰਾਂ ਵਿਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀਆਂ ਆ ਰਹੀਆਂ ਹਨ ਅਤੇ ਇਹ ਉਪਲਬਧੀ ਉਸੇ ਸ਼ਾਨਦਾਰ ਪਰੰਪਰਾ ਦੀ ਇਕ ਹੋਰ ਕੜੀ ਹੈ | ਕਾਲਜ ਦੀ ਚੇਅਰਪਰਸਨ ਡਾ.ਅਗਨੀਜ਼ ਢਿੱਲੋਂ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਉਪਲਬਧੀਆਂ ਹੋਰਨਾਂ ਵਿਦਿਆਰਥਣਾਂ ਲਈ ਪੇ੍ਰਰਨਾ ਸਰੋਤ ਬਣਦੀਆਂ ਹਨ | ਉਨ੍ਹਾਂ ਭਰੋਸਾ ਜਤਾਇਆ ਕਿ ਕਾਲਜ ਭਵਿੱਖ ਵਿਚ ਵੀ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਦੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਵਚਨਬੱਧ ਰਹੇਗਾ | ਕਾਲਜ ਅਧਿਆਪਕਾਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਅਤੇ ਜ਼ੀਰਾ ਸ਼ਹਿਰ ਵਿਚ ਕੰਨਾਂ ਦੇ ਮੁਫ਼ਤ ਟੈਸਟ 11, 12 ਨੂੰ ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਗੇਟ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।