ਤਲਵੰਡੀ ਭਾਈ ਨੇੜੇ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ 71 ਹਜ਼ਾਰ ਨਕਦੀ ਅਤੇ ਮੋਬਾਈਲ ਫ਼ੋਨ ਲੁੱਟੇ
ਅਜੀਤ ਡੈਸਕ
10-06-2026
ਮੁੱਦਈ ਅਨੁਸਾਰ ਮੋਟਰਸਾਈਕਲ ਸਪਲੈਂਡਰ ਰੰਗ ਕਾਲਾ ਦੇ ਚਾਲਕ ਨੇ ਉਸ ਕੋਲੋਂ ਕਿੱਟ ਖੋਹ ਲਈ, ਜਿਸ ਵਿਚ ਮੁੱਦਈ ਦੁਆਰਾ ਵੱਖ-ਵੱਖ ਪਿੰਡਾਂ ਵਿਚੋਂ ਇਕੱਠੀਆਂ ਕੀਤੀਆਂ ਕਿਸ਼ਤਾਂ ਰਕਮ ਕਰੀਬ 71 ਹਜ਼ਾਰ ਰੁਪਏ ਅਤੇ ਦੋ ਮੋਬਾਈਲ ਫ਼ੋਨ ਮਾਰਕਾ ਸੈਮਸੰਗ ਗਲੈਕਸੀ ਏ-14 ਅਤੇ ਆਈਫੋਨ ਐਕਸ ਐੱਸ ਸਮੇਤ ਚਾਰਜਰ ਅਤੇ ਪਾਵਰ ਬੈਂਕ ਖੋਹ ਕੇ ਆਪਣੇ ਮੋਟਰਸਾਈਕਲ 'ਤੇ ਪਿੰਡ ਮਾਛੀਬੁਗਰਾ ਵੱਲ ਨੂੰ ਫ਼ਰਾਰ ਹੋ ਗਏ | ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦਿਆਂ 2 ਅਣਪਛਾਤੇ ਮੋਟਰਸਾਈਕਲ ਸਪਲੈਂਡਰ ਰੰਗ ਕਾਲਾ ਸਵਾਰ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |