29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸੜਕ ਹਾਦਸੇ ਦੇ ਜ਼ਖਮੀਆਂ ਦੀ ਸੰਭਾਲ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸੇਵਾਦਾਰ 24 ਘੰਟੇ ਨਿਭਾ ਰਹੇ ਸੇਵਾ

ਅਜੀਤ ਡੈਸਕ 10-06-2026
ਫ਼ਿਰੋਜ਼ਪੁਰ, 9 ਜੂਨ (ਗੁਰਿੰਦਰ ਸਿੰਘ)-ਬੀਤੇ ਸ਼ਨਿੱਚਰਵਾਰ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ 'ਤੇ ਬਿਆਸ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਅਤੇ ਟਰਾਲੇ ਵਿਚਾਲੇ ਹੋਏ ਭਿਆਨਕ ਸੜਕ ਹਾਦਸੇ ਵਿਚ ਕਰੀਬ ਨੌਂ ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦਕਿ ਕਈ ਹੋਰ ਜ਼ਖਮੀ ਹੋ ਗਏ ਸਨ | ਜ਼ਖਮੀਆਂ ਵਿਚੋਂ ਸੱਤ ਵਿਅਕਤੀਆਂ ਨੂੰ ਫ਼ਿਰੋਜ਼ਪੁਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦਾ ਇਲਾਜ ਅਤੇ ਦੇਖਭਾਲ ਕੀਤੀ ਜਾ ਰਹੀ ਹੈ | ਰਾਧਾ ਸੁਆਮੀ ਸਤਸੰਗ ਬਿਆਸ ਵਲੋਂ ਜ਼ਖਮੀਆਂ ਦੀ ਸੇਵਾ ਅਤੇ ਸਹਾਇਤਾ ਲਈ ਵਿਸ਼ੇਸ਼ ਤੌਰ 'ਤੇ ਸੇਵਾਦਾਰਾਂ ਦੀ ਡਿਊਟੀ ਲਗਾਈ ਗਈ ਹੈ | ਇਹ ਸੇਵਾਦਾਰ 24 ਘੰਟੇ ਹਸਪਤਾਲ ਵਿਚ ਮੌਜੂਦ ਰਹਿ ਕੇ ਮਰੀਜ਼ਾਂ ਦੀਆਂ ਲੋੜਾਂ ਦਾ ਧਿਆਨ ਰੱਖ ਰਹੇ ਹਨ | ਮਰੀਜ਼ਾਂ ਦੇ ਖਾਣ-ਪੀਣ, ਦਵਾਈਆਂ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਵੀ ਸੇਵਾਦਾਰਾਂ ਵਲੋਂ ਕੀਤਾ ਜਾ ਰਿਹਾ ਹੈ | ਇਸ ਦੌਰਾਨ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਜ਼ੋਨਲ ਸਕੱਤਰ, ਸਟੇਟ ਸਕੱਤਰ ਅਤੇ ਏਰੀਆ ਸਕੱਤਰ ਨੇ ਵੀ ਸਿਵਲ ਹਸਪਤਾਲ ਪਹੁੰਚ ਕੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ | ਫ਼ਿਰੋਜ਼ਪੁਰ ਵਿਚ ਦਾਖਲ ਜ਼ਖਮੀਆਂ ਵਿਚ ਪਿ੍ਅੰਕਾ, ਸੁਮਿਤਰਾ ਬਾਈ, ਗੋਗਾਂ ਬਾਈ, ਗੁਰਪ੍ਰੀਤ ਕੌਰ, ਸੁਮਨ ਰਾਣੀ, ਗੁਰਪ੍ਰੀਤ ਸਿੰਘ ਅਤੇ ਅਰਮਾਨ ਸ਼ਾਮਲ ਹਨ | ਇਹ ਸਾਰੇ ਜ਼ਖਮੀ ਜਲਾਲਾਬਾਦ ਦੇ ਨੇੜਲੇ ਪਿੰਡਾਂ ਨਾਲ ਸਬੰਧਿਤ ਦੱਸੇ ਜਾਂਦੇ ਹਨ | ਮਰੀਜ਼ਾਂ ਦੇ ਵਾਰਸਾਂ ਨੇ ਗੱਲਬਾਤ ਦੌਰਾਨ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਅਤੇ ਸੇਵਾਦਾਰਾਂ ਵਲੋਂ ਕੀਤੀ ਜਾ ਰਹੀ ਸੇਵਾ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਸ ਅÏਖੀ ਘੜੀ ਵਿਚ ਸੇਵਾਦਾਰਾਂ ਵਲੋਂ ਦਿੱਤਾ ਜਾ ਰਿਹਾ ਸਹਿਯੋਗ ਅਤੇ ਹੌਸਲਾ ਉਨ੍ਹਾਂ ਲਈ ਵੱਡਾ ਸਹਾਰਾ ਹੈ | ਹਸਪਤਾਲ ਪ੍ਰਸ਼ਾਸਨ ਅਨੁਸਾਰ ਸਾਰੇ ਮਰੀਜ਼ਾਂ ਦੀ ਸਿਹਤ 'ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਮੁੱਦਕੀ ਦੇ ਕਾਂਗਰਸੀਆਂ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੁਲਾਕਾਤ ਅਗਲੀ ਖ਼ਬਰ ਤਲਵੰਡੀ ਭਾਈ ਨੇੜੇ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ 71 ਹਜ਼ਾਰ ਨਕਦੀ ਅਤੇ ਮੋਬਾਈਲ ਫ਼ੋਨ ਲੁੱਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।