ਮੁੱਦਕੀ, 9 ਜੂਨ(ਭਾਰਤ ਭੂਸ਼ਨ ਅਗਰਵਾਲ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸੇ ਕੜੀ ਤਹਿਤ ਸੁਖਚੈਨ ਸਿੰਘ ਚੈਨਾ ਖੋਸਾ ਸਾਬਕਾ ਬਲਾਕ ਪ੍ਰਧਾਨ ਕਾਂਗਰਸ ਮੁੱਦਕੀ, ਚਰਨਜੀਤ ਸਿੰਘ ਢਿੱਲੋਂ, ਪੋਪਲ ਮੁੱਦਕੀ, ਬਲਬੀਰ ਸਿੰਘ ਬੱਬਾ ਸੰਧੂ ਸੋਸ਼ਲ ਮੀਡੀਆ ਇੰਚਾਰਜ ਅਤੇ ਹੈਪੀ ਪਟਵਾਰੀ ਵਲੋਂ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ | ਕਾਂਗਰਸੀ ਆਗੂਆਂ ਨੇ ਕਿਹਾ ਕਿ ਹਾਲ ਹੀ ਵਿਚ ਹੋਈਆਂ ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਮਜ਼ਬੂਤ ਸਥਿਤੀ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਪੰਜਾਬ ਵਿਚ ਅਗਲੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਸਰਕਾਰ ਬਣੇਗੀ | ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਦਾ ਇਕ-ਇਕ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰੇਗਾ ਅਤੇ ਵਿਧਾਨ ਸਭਾ ਚੋਣਾਂ ਵਿਚ ਲੋਕ 'ਆਪ' ਨੂੰ ਮੂੰਹ ਨਹੀਂ ਲਾਉਣਗੇ | ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਵਿਰੋਧੀ ਧਿਰ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਨੀਤੀ ਅਪਣਾਈ ਹੈ | ਕਾਂਗਰਸੀ ਆਗੂਆਂ ਨੇ ਕਿਹਾ ਕਿ ਜਿੰਨ੍ਹਾ ਵਾਅਦਿਆਂ ਦੇ ਆਧਾਰ 'ਤੇ ਸਰਕਾਰ ਸੱਤਾ ਵਿਚ ਆਈ ਸੀ, ਉਨ੍ਹਾਂ ਵਿਚੋਂ ਬਹੁਤੇ ਅਜੇ ਤੱਕ ਧਰਾਤਲ 'ਤੇ ਨਜ਼ਰ ਨਹੀਂ ਆ ਰਹੇ |