30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਭਾਜਪਾ ਨੇ ਹਲਕਾ ਗੁਰੂਹਰਸਹਾਏ ਵਿਚ 6 ਮੰਡਲ ਪ੍ਰਧਾਨ ਕੀਤੇ ਨਿਯੁਕਤ

ਅਜੀਤ ਡੈਸਕ 10-06-2026
ਗੁਰੂਹਰਸਹਾਏ, 9 ਜੂਨ (ਕਪਿਲ ਕੰਧਾਰੀ)-ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ-ਪਿੰਡ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਅਧੀਨ 6 ਨਵੇਂ ਮੰਡਲ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ | ਇਹ ਨਿਯੁਕਤੀਆਂ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਜਨਰਲ ਸਕੱਤਰ ਹੀਰਾ ਪੁੱਗਲ, ਹਰਿੰਦਰ ਸਿੰਘ ਕੁੱਲ ਅਤੇ ਸਾਗਰ ਨਰੂਲਾ ਦੀ ਅਗਵਾਈ ਵਿਚ ਕੀਤੀਆਂ ਗਈਆਂ | ਪਾਰਟੀ ਆਗੂਆਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਪਾਰਟੀ ਦੀਆਂ ਨੀਤੀਆਂ, ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਸੰਗਠਨ ਕਾਰਜਾਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਇਸ ਮੌਕੇ ਗੁਰੂਹਰਸਹਾਏ ਮੰਡਲ ਲਈ ਰਾਜ ਕੁਮਾਰ ਉਰਫ਼ ਕਾਕਾ ਸਹਿਗਲ ਨੂੰ ਮੰਡਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸੇ ਤਰ੍ਹਾਂ ਕੋਹਰ ਸਿੰਘ ਵਾਲਾ ਮੰਡਲ ਲਈ ਸੁਦਾਗਰ ਸਿੰਘ ਵਿਕੀ ਸਿੱਧੂ, ਗੋਲੂ ਕਾ ਮੰਡਲ ਲਈ ਜਸਬੀਰ ਸਿੰਘ, ਪੰਜੇ ਕੇ ਮੰਡਲ ਲਈ ਹਰੀ ਚੰਦ ਕੰਬੋਜ, ਥਾਰੇ ਵਾਲਾ ਮੰਡਲ ਲਈ ਰਣਜੀਤ ਸਿੰਘ ਰਾਣਾ ਅਤੇ ਲੱਖੋ ਕੇ ਮੰਡਲ ਲਈ ਕਾਰਜ ਸਿੰਘ ਨੂੰ ਮੰਡਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਨਵੇਂ ਨਿਯੁਕਤ ਮੰਡਲ ਪ੍ਰਧਾਨਾਂ ਨੇ ਪਾਰਟੀ ਹਾਈਕਮਾਂਡ ਅਤੇ ਜ਼ਿਲ੍ਹਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕਰਨਗੇ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਪ੍ਰਸ਼ੋਤਮ ਲਾਲ ਬਿੱਟੂ ਗਲਹੋਤਰਾ ਨੂੰ ਵਪਾਰ ਵਿੰਗ ਦਾ ਪ੍ਰਧਾਨ ਕੀਤਾ ਨਿਯੁਕਤ ਅਗਲੀ ਖ਼ਬਰ ਮੁੱਦਕੀ ਦੇ ਕਾਂਗਰਸੀਆਂ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।