30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸ਼੍ਰੋਮਣੀ ਅਕਾਲੀ ਦਲ (ਬ) ਨੇ ਪ੍ਰਸ਼ੋਤਮ ਲਾਲ ਬਿੱਟੂ ਗਲਹੋਤਰਾ ਨੂੰ ਵਪਾਰ ਵਿੰਗ ਦਾ ਪ੍ਰਧਾਨ ਕੀਤਾ ਨਿਯੁਕਤ

ਅਜੀਤ ਡੈਸਕ 10-06-2026
ਗੁਰੂਹਰਸਹਾਏ, 9 ਜੂਨ(ਕਪਿਲ ਕੰਧਾਰੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਸ਼ੋਤਮ ਲਾਲ ਬਿੱਟੂ ਗਲਹੋਤਰਾ ਨੂੰ ਵਪਾਰ ਵਿੰਗ, ਹਲਕਾ ਗੁਰੂਹਰਸਹਾਏ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਇਲਾਕੇ ਦੇ ਵਪਾਰੀਆਂ, ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ | ਇਸ ਮੌਕੇ ਬਿੱਟੂ ਗਲਹੋਤਰਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਹਾਰਦਿਕ ਵਧਾਈਆਂ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਸਮਾਜਿਕ ਅਤੇ ਵਪਾਰਕ ਖੇਤਰ ਨਾਲ ਜੁੜੇ ਹੋਏ ਹਨ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਨੇੜਿਉਂ ਸਮਝਦੇ ਹਨ | ਉਨ੍ਹਾਂ ਦੀ ਨਿਯੁਕਤੀ ਨਾਲ ਵਪਾਰ ਵਿੰਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਪਾਰੀ ਵਰਗ ਦੀ ਆਵਾਜ਼ ਨੂੰ ਪਾਰਟੀ ਅੰਦਰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ | ਇਸ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਅਤੇ ਪ੍ਰਸ਼ੋਤਮ ਲਾਲ ਬਿੱਟੂ ਗਲਹੋਤਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਐਨ ਕੇ ਸ਼ਰਮਾ ਦਾ ਧੰਨਵਾਦ ਕੀਤਾ ਗਿਆ ਅਤੇ ਆਸ ਪ੍ਰਗਟਾਈ ਗਈ ਕਿ ਪ੍ਰਸ਼ੋਤਮ ਲਾਲ ਬਿੱਟੂ ਗਲਹੋਤਰਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਂਦੇ ਹੋਏ ਵਪਾਰੀ ਵਰਗ ਦੀਆਂ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰਨਗੇ ਅਤੇ ਪਾਰਟੀ ਦੀ ਮਜ਼ਬੂਤੀ ਤੇ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨਗੇ | ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਨੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਅਕਾਲੀ ਦਲ ਬਾਦਲ ਐਸ. ਸੀ. ਵਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਅਗਲੀ ਖ਼ਬਰ ਭਾਜਪਾ ਨੇ ਹਲਕਾ ਗੁਰੂਹਰਸਹਾਏ ਵਿਚ 6 ਮੰਡਲ ਪ੍ਰਧਾਨ ਕੀਤੇ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।