30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਭਾਜਪਾ ਨੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਵਿਚ 6 ਮੰਡਲ ਪ੍ਰਧਾਨ ਕੀਤੇ ਨਿਯੁਕਤ

ਅਜੀਤ ਡੈਸਕ 10-06-2026
ਫ਼ਿਰੋਜ਼ਪੁਰ, 9 ਜੂਨ (ਸੁਖਵਿੰਦਰ ਸਿੰਘ)-ਭਾਜਪਾ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਵਿਚ 6 ਨਵੇਂ ਮੰਡਲ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ | ਇਹ ਨਿਯੁਕਤੀਆਂ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਹੀਰਾ ਪੁੱਗਲ, ਹਰਿੰਦਰ ਸਿੰਘ ਕੁੱਲ ਅਤੇ ਸਾਗਰ ਨਰੂਲਾ ਦੀ ਅਗਵਾਈ ਹੇਠ ਕੀਤੀਆਂ ਗਈਆਂ ਹਨ | ਪਾਰਟੀ ਆਗੂਆਂ ਨੇ ਕਿਹਾ ਕਿ ਨਵੇਂ ਮੰਡਲ ਪ੍ਰਧਾਨ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਜਾਰੀ ਕੀਤੀ ਗਈ ਸੂਚੀ ਅਨੁਸਾਰ ਫ਼ਿਰੋਜ਼ਪੁਰ ਕੈਂਟ ਮੰਡਲ ਲਈ ਇੰਦਰ ਗੁਪਤਾ ਨੂੰ ਮੰਡਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸੇ ਤਰ੍ਹਾਂ ਫ਼ਿਰੋਜ਼ਪੁਰ ਸਿਟੀ-1 ਲਈ ਕਮਲਪ੍ਰੀਤ ਸਿੰਘ ਲੱਕੀ ਬੇਦੀ, ਫ਼ਿਰੋਜ਼ਪੁਰ ਸਿਟੀ-2 ਲਈ ਮੋਹਿਤ ਢੱਲ, ਆਰਿਫ਼ ਕੇ ਮੰਡਲ ਲਈ ਪਰਮਜੀਤ ਸਿੰਘ ਭੇਨੀਵਾਲਾ, ਰੱਖੜੀ ਮੰਡਲ ਲਈ ਬਲਜੀਤ ਸਿੰਘ ਰੱਖੜੀ ਅਤੇ ਬਾਰੇ ਕੇ ਮੰਡਲ ਲਈ ਹਰਭਜਨ ਸਿੰਘ ਨੂੰ ਮੰਡਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਕਿਹਾ ਕਿ ਭਾਜਪਾ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ | ਉਨ੍ਹਾਂ ਕਿਹਾ ਕਿ ਨਵੇਂ ਅਹੁਦੇਦਾਰ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਆਉਣ ਵਾਲੀਆਂ ਚੋਣਾਂ ਲਈ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣਗੇ | ਨਵੇਂ ਨਿਯੁਕਤ ਮੰਡਲ ਪ੍ਰਧਾਨਾਂ ਨੇ ਪਾਰਟੀ ਹਾਈਕਮਾਂਡ ਅਤੇ ਜ਼ਿਲ੍ਹਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ ਅਤੇ ਭਾਰਤੀ ਜਨਤਾ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ |
ਪਿਛਲੀ ਖ਼ਬਰ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਦਸਤਾਰ, ਦੁਮਾਲਾ ਸਿਖਲਾਈ ਕੈਂਪ ਸਮਾਪਤ ਅਗਲੀ ਖ਼ਬਰ ਪੰਜਾਬ ਦੇ ਮਸਲਿਆਂ ਦੇ ਹੱਲ ਲਈ ਆਰਥਿਕ ਤਰੱਕੀ ਜ਼ਰੂਰੀ-ਅਜੇ ਪਾਲ ਸਿੰਘ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।