30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ 'ਗਿਆਨ ਅੰਜਨ' ਸਮਰ ਕੈਂਪ ਸਮਾਪਤ

ਅਜੀਤ ਡੈਸਕ 10-06-2026
ਫ਼ਿਰੋਜ਼ਪੁਰ, 9 ਜੂਨ (ਗੁਰਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਿਰੋਜ਼ਪੁਰ-ਮੋਗਾ ਜ਼ੋਨ ਵਲੋਂ ਸਾਹਿਬਜ਼ਾਦੇ ਸੇਵਾ ਦਲ (239), ਗੁਰਮਤਿ ਪ੍ਰਚਾਰ ਸਭਾ ਫ਼ਿਰੋਜ਼ਪੁਰ, ਗੁਰਦੁਆਰਾ ਸਿੰਘ ਸਭਾ ਅਕਾਲਗੜ੍ਹ ਸਾਹਿਬ, ਗੁਰੂ ਨਾਨਕ ਮਲਟੀਵਰਸਿਟੀ ਕੇ.ਜੀ.ਐੱਸ ਲਰਨਿੰਗ ਸੈਂਟਰ ਅਤੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਸਹਿਯੋਗ ਨਾਲ ਲਗਾਇਆ ਗਿਆ 'ਗਿਆਨ ਅੰਜਨ' ਸਮਰ ਕੈਂਪ ਉਤਸ਼ਾਹ ਅਤੇ ਸ਼ਰਧਾ ਭਰੇ ਮਾਹੌਲ ਵਿਚ ਸੰਪੰਨ ਹੋ ਗਿਆ | ਗੁਰਦੁਆਰਾ ਸਿੰਘ ਸਭਾ ਅਕਾਲਗੜ੍ਹ ਸਾਹਿਬ ਵਿਖੇ ਆਯੋਜਿਤ ਇਸ ਕੈਂਪ ਦਾ ਉਦੇਸ਼ ਬੱਚਿਆਂ ਅਤੇ ਨੌਜਵਾਨਾਂ ਨੂੰ ਗੁਰਮਤਿ ਸਿਧਾਂਤਾਂ, ਨੈਤਿਕ ਕਦਰਾਂ-ਕੀਮਤਾਂ, ਪੰਜਾਬੀ ਸਭਿਆਚਾਰ ਅਤੇ ਆਪਣੇ ਗੌਰਵਮਈ ਇਤਿਹਾਸ ਨਾਲ ਜੋੜਨਾ ਸੀ | ਕੈਂਪ ਵਿਚ 350 ਵਿਦਿਆਰਥੀਆਂ ਨੇ ਭਾਗ ਲਿਆ | ਸਮਾਪਤੀ ਸਮਾਰੋਹ ਦੀ ਸ਼ੁਰੂਆਤ ਕੈਂਪ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਣ ਨਾਲ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਵੀਰ ਇੰਦਰਪਾਲ ਸਿੰਘ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੌਜਵਾਨ ਪੀੜ੍ਹੀ ਨੂੰ ਨੈਤਿਕਤਾ, ਸੇਵਾ ਭਾਵਨਾ ਅਤੇ ਵਿਰਸੇ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ | ਕੈਂਪ ਦੌਰਾਨ ਵਿਦਿਆਰਥੀਆਂ ਲਈ ਕਵਿਤਾ ਗਾਇਣ, ਸਾਖੀ ਕਥਨ, ਦਸਤਾਰ ਸਜਾਉਣ, ਪੇਂਟਿੰਗ, ਸੁੰਦਰ ਲਿਖਾਈ, ਬਾਲ ਖੇਡਾਂ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ | ਭਾਗ ਲੈਣ ਵਾਲੇ ਬੱਚਿਆਂ ਨੂੰ ਰੋਜ਼ਾਨਾ ਇਨਾਮ ਦਿੱਤੇ ਗਏ, ਜਦਕਿ ਕੈਂਪ ਦੀ ਸਫਲਤਾਪੂਰਵਕ ਸਮਾਪਤੀ ਉਪਰੰਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ਵਿਦਿਆਰਥੀ ਕੌਂਸਲ ਦੇ 21 ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਤੋਂ ਇਲਾਵਾ ਵਿਦਿਆਰਥਣ ਪਲਕਪ੍ਰੀਤ ਕੌਰ ਨੂੰ ਉਸ ਦੀਆਂ ਵਿਲੱਖਣ ਪ੍ਰਾਪਤੀਆਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ਮੈਡਮ ਅਮਰ ਜੋਤੀ ਮਾਂਗਟ ਪ੍ਰਧਾਨ ਇਸਤਰੀ ਵਿੰਗ ਮਾਲਵਾ ਜੌਨ ਨੇ ਕੈਂਪ ਵਿਚ ਸ਼ਮੂਲੀਅਤ ਕੀਤੀ ਅਤੇ ਡਾ. ਦਲਬੀਰ ਸਿੰਘ ਕਥੂਰੀਆ ਸਰਪ੍ਰਸਤ ਸਤਬੀਰ ਸਿੰਘ ਪ੍ਰਧਾਨ ਭਾਰਤ ਇਕਾਈ, ਰਾਜਵੀਰ ਸਿੰਘ ਭਲੂਰੀਆ ਪ੍ਰਧਾਨ ਮਾਲਵਾ ਜੌਨ, ਵੀਰ ਸਤਬੀਰ ਜੀ ਸ਼੍ਰੀ ਅੰਮਿ੍ਤਸਰ ਸਾਹਿਬ ਅਤੇ ਘੁੱਲੇ ਸ਼ਾਹ ਨੇ ਇਸ ਕਾਰਜ ਲਈ ਸ਼ੁੱਭਕਾਮਨਾਵਾਂ ਭੇਜੀਆਂ | ਇਸ ਮੌਕੇ ਉੱਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਸਮੁੱਚੀ ਟੀਮ, ਗੁਰਦੁਆਰਾ ਸਿੰਘ ਸਭਾ ਅਕਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ, ਗੁਰਦੁਆਰਾ ਧਰਮਸ਼ਾਲਾ ਭਾਈ ਮੋਤੀ ਰਾਮ ਦੀ ਕਮੇਟੀ ਚੇਅਰਮੈਨ ਦਿਲਬਾਗ ਸਿੰਘ, ਐਮ.ਸੀ ਡਾ. ਕੁਲਵੰਤ ਸਿੰਘ, ਵੀਰ ਟਹਿਲ ਸਿੰਘ, ਸੁਖਬਾਜ ਸਿੰਘ, ਮਨਦੀਪ ਸਿੰਘ, ਛਿੰਦਰਪਾਲ ਸਿੰਘ, ਸਰਬਜੀਤ ਸਿੰਘ ਭਾਵੜਾ, ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ, ਮੋਨਿਕਾ ਕੌਰ, ਗੁਰਜੀਤ ਕੌਰ, ਮਨਦੀਪ ਕੌਰ, ਕੰਵਰਜੀਤ ਸਿੰਘ ਜੰਟੀ, ਡਾਕਟਰ ਗੁਰਮੀਤ ਸਿੰਘ, ਕੁਲਵਿੰਦਰ ਸਿੰਘ, ਤਰਲੋਚਨ ਸਿੰਘ, ਵੰਸ਼ਦੀਪ ਸਿੰਘ, ਅਨਮੋਲਦੀਪ ਸਿੰਘ, ਭੁਪਿੰਦਰ ਸਿੰਘ, ਗੁਰਵੰਸ਼ ਸਿੰਘ, ਗੁਰ ਫ਼ਤਿਹ ਸਿੰਘ ਆਦਿ ਆਗੂਆਂ ਅਤੇ ਵੱਡੀ ਗਿਣਤੀ ਵਿਚ ਮਾਪਿਆਂ ਨੇ ਹਾਜ਼ਰੀ ਭਰ ਕੇ ਕੈਂਪ ਦੀ ਸਫਲਤਾ 'ਚ ਆਪਣਾ ਯੋਗਦਾਨ ਪਾਇਆ |
ਪਿਛਲੀ ਖ਼ਬਰ ਜਪਾਨ ਵਿਚ ਪੰਜਾਬ ਦੀ ਨੁਮਾਇੰਦਗੀ ਕਰੇਗਾ ਵਿਵੇਕਾਨੰਦ ਵਰਲਡ ਸਕੂਲ ਦਾ ਵਿਦਿਆਰਥੀ ਤਰਿੰਦਰਪਾਲ ਸਿੰਘ ਅਗਲੀ ਖ਼ਬਰ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਦਸਤਾਰ, ਦੁਮਾਲਾ ਸਿਖਲਾਈ ਕੈਂਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।