30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਟਰੱਕ ਵਿਚੋਂ 50 ਕਿੱਲੋ 30 ਗ੍ਰਾਮ ਭੁੱਕੀ ਸਮੇਤ ਦੋ ਤਸਕਰ ਕੀਤੇ ਕਾਬੂ

ਅਜੀਤ ਡੈਸਕ 10-06-2026
ਕੁੱਲਗੜ੍ਹੀ, 9 ਜੂਨ(ਸੁਖਜਿੰਦਰ ਸਿੰਘ ਸੰਧੂ)-ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 50 ਕਿੱਲੋ 30 ਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕੁੱਲਗੜ੍ਹੀ ਦੇ ਮੁੱਖ ਅਫਸਰ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜਦੋਂ ਸਾਡੀ ਪੁਲਿਸ ਪਾਰਟੀ ਗਸ਼ਤ ਦÏਰਾਨ ਐਸ.ਬੀ.ਐਸ. ਕਾਲਜ ਨੇੜੇ ਫਿਰੋਜ਼ਪੁਰ-ਮੋਗਾ ਰੋਡ 'ਤੇ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਉਕਤ ਵਿਅਕਤੀ ਬਾਹਰਲੇ ਸੂਬਿਆਂ ਤੋਂ ਭੁੱਕੀ ਚੂਰਾ ਪੋਸਤ ਲਿਆ ਕੇ ਵੱਡੇ ਪੱਧਰ 'ਤੇ ਤਸਕਰੀ ਕਰਦੇ ਹਨ¢ ਅੱਜ ਵੀ ਦੋਵੇਂ ਜਣੇ ਅਨਾਜ ਮੰਡੀ ਛਾਉਣੀ, ਫਿਰੋਜ਼ਪੁਰ-ਫਰੀਦਕੋਟ ਮਾਰਗ ਵਿਖੇ ਮੰਡੀ ਦੇ ਅੰਦਰ ਟਰੱਕ ਨੰਬਰੀ ਪੀ.ਬੀ 46 ਡਬਲਯੂ 1028 'ਤੇ ਭੁੱਕੀ ਸਮੇਤ ਮÏਜੂਦ ਹਨ ਅਤੇ ਰੰਗੇ ਹੱਥੀਂ ਕਾਬੂ ਆ ਸਕਦੇ ਹਨ¢ ਟੀਮ ਵਲੋਂ ਛਾਪਾ ਮਾਰ ਕੇ ਉਕਤ ਦੋਵਾਂ ਨੂੰ ਕਾਬੂ ਕਰ ਲਿਆ | ਜਿੰਨ੍ਹਾ ਦੀ ਪਹਿਚਾਣ ਅਜਮੇਰ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਪਿੰਡ ਸੁੱਗਾ, ਥਾਣਾ ਭਿੱਖੀਵਿੰਡ, ਜ਼ਿਲ੍ਹਾ ਤਰਨ ਤਾਰਨ ਅਤੇ ਸਰਵਨ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪੰਜਵੜ ਕਲਾਂ, ਥਾਣਾ ਭਿੱਖੀਵਿੰਡ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ¢ ਇਹਨਾਂ ਦੇ ਟਰੱਕ ਵਿੱਚੋਂ 50 ਕਿੱਲੋ 30 ਗ੍ਰਾਮ ਭੁੱਕੀ ਚੂਰਾ ਪੋਸਤ 2 ਮੋਬਾਈਲ ਫੋਨ ਅਤੇ 200 ਰੁਪਏ ਨਗਦ ਬਰਾਮਦ ਕੀਤੇ ਗਏ | ਇਸ ਟਰੱਕ ਵਿਚ 494 ਗੱਟੇ ਪਿਆਜ਼ ਲੱਦੇ ਹੋਏ ਸਨ¢ਥਾਣਾ ਕੁੱਲਗੜ੍ਹੀ ਵਿਖੇ ਭੁੱਕੀ ਦੀ ਬਰਾਮਦਗੀ ਤੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ¢ ਥਾਣਾ ਮੁੱਖੀ ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਨੈੱਟਵਰਕ ਦੇ ਅਗਲੇ-ਪਿਛਲੇ ਲਿੰਕਾਂ ਪਤਾ ਲਗਾਇਆ ਜਾ ਸਕੇ¢
ਪਿਛਲੀ ਖ਼ਬਰ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਧਰਮਸ਼ਾਲਾ 'ਚ ਫ਼ਿਰੋਜ਼ਪੁਰ ਦੇ ਵੈਟਰਨ ਖਿਡਾਰੀਆਂ ਕਰਵਾਈ ਬੱਲੇ-ਬੱਲੇ ਅਗਲੀ ਖ਼ਬਰ ਜਪਾਨ ਵਿਚ ਪੰਜਾਬ ਦੀ ਨੁਮਾਇੰਦਗੀ ਕਰੇਗਾ ਵਿਵੇਕਾਨੰਦ ਵਰਲਡ ਸਕੂਲ ਦਾ ਵਿਦਿਆਰਥੀ ਤਰਿੰਦਰਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।