ਐਸ. ਆਈ. ਆਰ. ਤਹਿਤ 25 ਜੂਨ ਤੋਂ ਬੀ. ਐਲ. ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ-ਜ਼ਿਲ੍ਹਾ ਚੋਣ ਅਫ਼ਸਰ
ਅਜੀਤ ਡੈਸਕ
10-06-2026
ਫ਼ਿਰੋਜ਼ਪੁਰ, 9 ਜੂਨ (ਸੁਖਵਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖ਼ਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਜ ਵਿੱਚ ਕੀਤੇ ਜਾ ਰਹੀ ਸਪੈਸ਼ਲ ਐਸ.ਆਈ.ਆਰ ਦੇ ਮੱਦੇਨਜ਼ਰ ਜ਼ਿਲ੍ਹੇ ਦੇ 903 ਪੋਲਿੰਗ ਸਟੇਸ਼ਨਾਂ 'ਤੇ ਪ੍ਰੀ ਮੈਪਿੰਗ ਲਈ ਵਿਸ਼ੇਸ਼ ਕੈਂਪ ਲਗਾਏ ਗਏ | ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਸ਼ਿਖ਼ਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ (ਸ਼ਹਿਰੀ), ਫ਼ਿਰੋਜ਼ਪੁਰ (ਦਿਹਾਤੀ), ਜ਼ੀਰਾ, ਅਤੇ ਗੁਰੂਹਰਸਹਾਏ ਵਿਚ ਪੋਲਿੰਗ ਬੂਥਾਂ 'ਤੇ ਇਕ-ਰੋਜ਼ਾ ਵਿਸ਼ੇਸ਼ ਕੈਂਪ ਪ੍ਰੀ-ਮੈਪਿੰਗ ਨੂੰ ਹੋਰ ਤੇਜ਼ੀ ਨਾਲ ਅੰਜਾਮ ਦੇਣ ਲਈ ਲਗਾਏ ਗਏ | ਉਹਨਾਂ ਦੱਸਿਆ ਕਿ ਵੋਟਰ ਮੈਪਿੰਗ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਬੀ.ਐਲ.ਓਜ਼ ਇਸ ਕੈਂਪ ਵਿਚ ਆਪਣੇ ਪੋਲਿੰਗ ਸਟੇਸ਼ਨਾਂ 'ਤੇ ਹਾਜ਼ਰ ਰਹੇ ਅਤੇ ਇਨ੍ਹਾਂ ਕੈਂਪਾਂ ਦੌਰਾਨ ਵੋਟਰਾਂ ਵੱਲੋਂ ਵੀ ਚੰਗਾ ਹੁੰਗਾਰਾ ਮਿਲਿਆ | ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਸ਼ਿਖ਼ਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ 25 ਜੂਨ ਤੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਕੰਮ ਸ਼ੁਰੂ ਹੋਣਾ ਹੈ | 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਫਾਰਮ ਭਰਨਗੇ | ਐਸ.ਆਈ.ਆਰ.-2026 ਦੇ ਰਿਵਾਈਜ਼ਡ ਸ਼ਡਿਊਲ ਅਨੁਸਾਰ ਪਹਿਲਾਂ 31 ਜੁਲਾਈ ਨੂੰ ਹੋਣ ਵਾਲੀ ਡਰਾਫਟ ਪ੍ਰਕਾਸ਼ਨਾਂ ਹੁਣ 3 ਅਗਸਤ ਨੂੰ ਕੀਤੀ ਜਾਵੇਗੀ | ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦਾ ਸਮਾਂ 3 ਅਗਸਤ ਤੋਂ 2 ਸਤੰਬਰ ਤੱਕ ਰਹੇਗਾ ਜਦਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ | ਅੰਤਿਮ ਵੋਟਰ ਸੂਚੀ 1 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕਿਸੇ ਵੀ ਕਿਸਮ ਦੀ ਵਧੇਰੇ ਜਾਣਕਾਰੀ ਲਈ ਟੋਲ ਫ਼ਰੀ ਨੰਬਰ 1950 'ਤ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਲੋਕਾਂ ਨੂੰ ਸਪੈਸ਼ਲ ਇੰਟੈਸਿਵ ਰਿਵੀਜ਼ਨ ਦੌਰਾਨ ਬੀ.ਐਲ.ਓਜ਼ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ |