30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਵੱਖ-ਵੱਖ ਮਾਮਲਿਆਂ ਵਿਚ ਤਿੰਨ ਜਣੇ ਹੈਰੋਇਨ ਸਮੇਤ ਕਾਬੂ

ਅਜੀਤ ਡੈਸਕ 10-06-2026
ਮਮਦੋਟ, 9 ਜੂਨ (ਸੁਖਦੇਵ ਸਿੰਘ ਸੰਗਮ)-ਥਾਣਾ ਮਮਦੋਟ ਦੀ ਪੁਲਿਸ ਦੁਆਰਾ ਮੁਖ਼ਬਰਾਂ ਦੀ ਸਹਾਇਤਾ ਨਾਲ ਤਿੰਨ ਜਣਿਆ ਨੂੰ ੂ ਕਾਬੂ ਕਰਕੇ ਉਨ੍ਹਾਂ ਕੋਲੋਂ 30.55 ਅਤੇ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਮਮਦੋਟ ਪੁਲਿਸ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਸੁਖਜਿੰਦਰ ਸਿੰਘ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰਦਿਆਂ ਪਿੰਡ ਬਾਲੇ ਵਾਲਾ ਵਿਖੇ ਪੁੱਜੇ ਤਾਂ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਜੋਗਿੰਦਰ ਸਿੰਘ ਪੁੱਤਰ ਲਾਲ ਸਿੰਘ ਵਾਸੀ ਪਿੰਡ ਮਹਿਲ ਸਿੰਘ ਵਾਲਾ ਅਤੇ ਸੁਖਵਿੰਦਰ ਸਿੰਘ ਪੁੱਤਰ ਸਾਦਕ ਵਾਸੀ ਪਿੰਡ ਮਹਿਲ ਸਿੰਘ ਵਾਲਾ ਜੋ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ 'ਤੇ ਅੱਜ ਵੀ ਪਿੰਡ ਗਾਮੇ ਵਾਲਾ ਦੀ ਨਹਿਰ ਦੇ ਪੁਲ ਨੇੜੇ ਦਾਣਾ ਮੰਡੀ ਕੋਲ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਪਾਰਟੀ ਵਲੋ ਛਾਪੇਮਾਰੀ ਕਰਕੇ ਉਕਤ ਕੋਲੋਂ 30.55 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰਾਂ ਇਕ ਹੋਰ ਮਾਮਲੇ ਵਿਚ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਵਲੋਂ ਮੁਖ਼ਬਰੀ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਦਾਣਾ ਮੰਡੀ ਮਮਦੋਟ ਵਿਖੇ ਰਾਜਾ ਸਿੰਘ ਪੁੱਤਰ ਜੁਗਰਾਜ ਉਰਫ਼ ਢੋਲਾ ਵਾਸੀ ਮਹਿਲ ਸਿੰਘ ਵਾਲਾ ਨੂੰ ੂ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 25 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਥਾਣਾ ਮਮਦੋਟ ਵਿਖੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਭਾਜਪਾ ਨੇ ਫਿਰੋਜ਼ਪੁਰ 'ਚ ਸੰਗਠਨ ਨੂੰ ਦਿੱਤੀ ਨਵੀਂ ਮਜ਼ਬੂਤੀ - ਨਵੇਂ ਮੰਡਲ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਅਗਲੀ ਖ਼ਬਰ 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਓ.ਬੀ.ਸੀ. ਸਮਾਜ ਦਾ ਇਕ ਵੀ ਮਸਲਾ ਨਹੀਂ ਹੋਇਆ ਹੱਲ -ਹਰਜਿੰਦਰ ਹਾਂਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।