30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਭਾਜਪਾ ਨੇ ਫਿਰੋਜ਼ਪੁਰ 'ਚ ਸੰਗਠਨ ਨੂੰ ਦਿੱਤੀ ਨਵੀਂ ਮਜ਼ਬੂਤੀ - ਨਵੇਂ ਮੰਡਲ ਪ੍ਰਧਾਨਾਂ ਦੀ ਨਿਯੁਕਤੀ ਕੀਤੀ

ਅਜੀਤ ਡੈਸਕ 10-06-2026
ਫਿਰੋਜ਼ਪੁਰ, 9 ਜੂਨ (ਸੁਖਵਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਫਿਰੋਜ਼ਪੁਰ ਦੇ ਵੱਖ-ਵੱਖ ਮੰਡਲਾਂ ਲਈ ਨਵੇਂ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ | ਜਾਰੀ ਕੀਤੀ ਗਈ ਸੂਚੀ ਅਨੁਸਾਰ ਫਿਰੋਜ਼ਪੁਰ ਸਿਟੀ-1 ਮੰਡਲ ਲਈ ਕਮਲ ਸਿੰਘ ਲੱਕੀ ਬੇਦੀ, ਫਿਰੋਜ਼ਪੁਰ ਸਿਟੀ-2 ਮੰਡਲ ਲਈ ਮੋਹਿਤ ਢੱਲ ਅਤੇ ਰੱਖੜੀ ਮੰਡਲ ਲਈ ਬਲਜੀਤ ਸਿੰਘ ਰੱਖੜੀ ਨੂੰ ਮੰਡਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੇ ਪਾਰਟੀ ਦੀ ਕੇਂਦਰੀ ਅਤੇ ਸੂਬਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ 'ਤੇ ਪੂਰਾ ਉੱਤਰਨ ਲਈ ਪੂਰੀ ਮਿਹਨਤ ਕਰਨਗੇ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਉਹ ਪਾਰਟੀ ਵਰਕਰਾਂ ਨਾਲ ਮਿਲ ਕੇ ਕੰਮ ਕਰਨਗੇ | ਉਨ੍ਹਾਂ ਭਰੋਸਾ ਦਿਵਾਇਆ ਕਿ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਪਾਰਟੀ ਨੂੰ ਫਿਰੋਜ਼ਪੁਰ ਵਿੱਚ ਹੋਰ ਮਜ਼ਬੂਤੀ ਦੇਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਇਸ ਮੌਕੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਵਧਾਈ ਵੀ ਦਿੱਤੀ ਗਈ |
ਪਿਛਲੀ ਖ਼ਬਰ 1.23 ਲੱਖ ਰੁਪਏ, ਮੋਬਾਈਲ ਅਤੇ ਹੋਰ ਸਾਮਾਨ ਖੋਹ ਕੇ ਫ਼ਰਾਰ ਹੋਏ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਵੱਖ-ਵੱਖ ਮਾਮਲਿਆਂ ਵਿਚ ਤਿੰਨ ਜਣੇ ਹੈਰੋਇਨ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।