06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

'ਆਪ' ਵਲੋਂ ਸਰਪੰਚ ਬਲਵਿੰਦਰ ਸਿੰਘ ਬਿੰਦੂ ਜੋਸਨ ਕੰਬੋਜ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ

ਅਜੀਤ ਡੈਸਕ 11-06-2026
ਫ਼ਿਰੋਜ਼ਪੁਰ,10 ਜੂਨ (ਕੁਲਬੀਰ ਸਿੰਘ ਸੋਢੀ)-ਸੂਬਾ ਸਰਕਾਰ ਵਲੋਂ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ ਜਿਸ ਵਿਚ ਹਲਕਾ ਦਿਹਾਤੀ ਦੇ ਪਿੰਡ ਰੁਕਨਾਂ ਮੰਗਲਾ ਦੇ ਮੌਜੂਦਾ ਸਰਪੰਚ ਬਲਵਿੰਦਰ ਸਿੰਘ ਬਿੰਦੂ ਜੋਸਨ ਨੂੰ ਆਮ ਆਦਮੀ ਪਾਰਟੀ ਵਲੋਂ ਵੱਡੀ ਜ਼ਿੰਮੇਵਾਰੀ ਮਿਲੀ ਹੈ | ਜਿਨ੍ਹਾਂ ਨੂੰ ਕੰਬੋਜ ਵੈੱਲਫੇਅਰ ਬੋਰਡ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਚੇਅਰਮੈਨ ਲਗਾਇਆ ਗਿਆ ਹੈ | ਜਿਸ ਲਈ ਸਮੂਹ ਕੰਬੋਜ ਭਾਈਚਾਰੇ ਵਲੋਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਹਲਕਾ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਅਤੇ ਹਲਕਾ ਦਿਹਾਤੀ ਵਿਧਾਇਕ ਰਜਨੀਸ਼ ਦਹੀਆ ਦਾ ਧੰਨਵਾਦ ਕੀਤਾ ਗਿਆ ਹੈ | ਨਵ-ਨਿਯੁਕਤ ਕੰਬੋਜ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਬਲਵਿੰਦਰ ਸਿੰਘ ਬਿੰਦੂ ਜੋਸਨ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ ਦਾ ਤਹਿ ਦਿਲੋਂ ਤੋਂ ਧੰਨਵਾਦ ਕੀਤਾ ਹੈ 'ਤੇ ਵਿਸ਼ਵਾਸ ਦਿੱਤਾ ਹੈ ਕਿ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਕੰਬੋਜ ਬਰਾਦਰੀ ਦੇ ਏਕੇ ਨੂੰ ਬਰਕਰਾਰ ਰੱਖਣ ਲਈ ਪਹਿਲਕਦਮੀ ਕਰਨਗੇ |
ਪਿਛਲੀ ਖ਼ਬਰ ਡੀ-ਐਡੀਕਸ਼ਨ, ਰਿਹੈਬਿਲੀਟੇਸ਼ਨ ਅਤੇ ਓ.ਓ.ਏ.ਟੀ. ਸੈਂਟਰਾਂ ਦੇ ਆਊਟ ਸੋਰਸ ਕਰਮਚਾਰੀਆਂ ਦਾ ਵਫਦ ਡਾਇਰੈਕਟਰ ਨੂੰ ਮਿਲਿਆ ਅਗਲੀ ਖ਼ਬਰ ਮਾਲਕੀ ਜ਼ਮੀਨ ਦਾ ਮਸਲਾ ਹੱਲ ਕਰਵਾਉਣ ਲਈ ਦਫ਼ਤਰਾਂ ਦੇ ਚੱਕਰ ਕੱਟ ਰਹੇ ਕਿਸਾਨ ਦੀ ਨਹੀਂ ਸੁਣੀ ਜਾ ਰਹੀ ਕੋਈ ਗੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।