06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ-ਸੁਣੀਆਂ ਸਮੱਸਿਆਵਾਂ

ਅਜੀਤ ਡੈਸਕ 11-06-2026
ਫ਼ਿਰੋਜ਼ਪੁਰ, 10 ਜੂਨ (ਰਾਕੇਸ਼ ਚਾਵਲਾ)-ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ | ਇਸ ਮੌਕੇ 'ਤੇ ਮੈਡਮ ਅਨੁਰਾਧਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਅਤੇ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਅਧਿਕਾਰੀ 'ਤੇ ਜੇਲ੍ਹ ਸਟਾਫ਼ ਵੀ ਮੌਜੂਦ ਸੀ | ਇਸ ਦੌਰਾਨ ਜੱਜ ਸਾਹਿਬ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ | ਇਸ ਮੌਕੇ 'ਤੇ ਜੱਜ ਸਾਹਿਬਾਨ ਦੇ ਨਾਲ ਸੁਖਦੀਪ ਗੁੰਬਰ ਚੀਫ਼ ਲੀਗਲ ਏਡ ਡਿਫੈਂਸ ਕਾਊਾਸਲ ਸਿਸਟਮ, ਅਸਿਸਟੈਂਟ ਲੀਗਲ ਏਡ ਡਿਫੈਂਸ ਕਾਊਾਸਲ ਸਿਸਟਮ ਆਦਿ ਹਾਜ਼ਰ ਸਨ | ਜੱਜ ਸਾਹਿਬ ਨੇ ਜੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਬਣੇ ਖਾਣੇ ਦਾ ਨਿਰੀਖਣ ਕੀਤਾ | ਜਨਾਨਾ ਵਾਰਡ ਵਿਚ ਹਾਜ਼ਰ ਅÏਰਤਾਂ ਦੀਆਂ ਸਮੱਸਿਆਵਾਂ ਸੁਣੀਆਂ | ਅੰਤ ਵਿਚ ਜੱਜ ਸਾਹਿਬ ਨੇ ਜੇਲ੍ਹ ਵਿਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿਚ ਕੋਈ ਵੀ ਗ਼ਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ | ਇਸ ਮੌਕੇ 'ਤੇ ਪੈਰਾ ਲੀਗਲ ਵਲੰਟੀਅਰ ਗਗਨਦੀਪ ਸਿੰਘ ਅਤੇ ਖਿਲਾਰਾ ਸਿੰਘ ਵੀ ਆਪਣੇ ਜੇਲ੍ਹ ਲੀਗਲ ਸਰਵਿਸਿਜ਼ ਕਲੀਨਿਕ ਰਿਕਾਰਡ ਦੇ ਨਾਲ ਮੌਜੂਦ ਸਨ | ਇਸ ਦੇ ਨਾਲ ਜੱਜ ਸਾਹਿਬ ਦਾ ਮੌਜੂਦ ਸਾਰੇ ਅਫ਼ਸਰ ਸਾਹਿਬਾਨਾਂ ਨੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੰਬੰਧੀ ਧਾਰਮਿਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਫ਼ਿਰੋਜ਼ਪੁਰ ਹਾਕੀ ਖਿਡਾਰੀਆਂ ਦੀ ਫਿਟਨੈੱਸ ਅਤੇ ਭਵਿੱਖ ਲਈ ਉਲੰਪੀਅਨ ਗਗਨ ਅਜੀਤ ਸਿੰਘ ਦਾ ਵੱਡਾ ਉਪਰਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।