07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਈ ਛਬੀਲ

ਅਜੀਤ ਡੈਸਕ 11-06-2026
ਮੁੱਦਕੀ, 10 ਜੂਨ (ਭਾਰਤ ਭੂਸ਼ਨ ਅਗਰਵਾਲ)-ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਮੁੱਦਕੀ ਨਜ਼ਦੀਕ ਪਿੰਡ ਲੋਹਾਮ ਵਿਖੇ ਫਾਰਮ ਟੂ ਫੂਡਜ਼ ਐਗਰੋ ਦੇ ਮਾਲਕ 'ਤੇ ਉੱਘੇ ਸਮਾਜਸੇਵੀ ਵੀਰ ਸਿੰਘ ਬਰਾੜ ਸੇਵਾਮੁਕਤ ਸਬ ਇੰਸਪੈਕਟਰ ਪੰਜਾਬ ਪੁਲਿਸ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਜਿਸ ਵਿਚ ਆਸ-ਪਾਸ ਦੀਆਂ ਸੰਗਤਾਂ ਨੇ ਵੱਧ-ਚੜ੍ਹ ਕੇ ਸੇਵਾ 'ਚ ਯੋਗਦਾਨ ਪਾਇਆ | ਇਸ ਮੌਕੇ ਵੀਰ ਸਿੰਘ ਬਰਾੜ ਪਿੰਡ ਲੋਹਾਮ ਨੇ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਾਡੇ ਲਈ ਪੇ੍ਰਰਨਾ ਸਰੋਤ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲ ਕੇ ਜੀਵਨ ਸਫਲਾ ਕਰਨਾ ਚਾਹੀਦਾ ਹੈ | ਇਸ ਮੌਕੇ ਬੋਹੜ ਸਿੰਘ, ਮੁਕੰਦ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ, ਸੁਖਚੈਨ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ, ਜਗਸੀਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਦੜਾ-ਸੱਟਾ ਲਗਾਉਂਦੇ 2 ਨੌਸਰਬਾਜ਼ ਰੰਗੇ ਹੱਥੀਂ ਕੀਤੇ ਕਾਬੂ ਅਗਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਉਰਦੂ ਸਿਖਲਾਈ ਕੋਰਸ ਦਾ ਨਵਾਂ ਸੈਸ਼ਨ ਜੁਲਾਈ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।