07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਲੋਕਾਂ ਨੇ ਹਰਾਇਆ, ਹੁਣ ਦੋਸ਼ ਗਾਬੜੀਆ 'ਤੇ ਲਗਾਏ ਜਾ ਰਹੇ ਹਨ-ਜਰਨੈਲ ਸਿੰਘ ਗਾਬੜੀਆ

ਅਜੀਤ ਡੈਸਕ 11-06-2026
ਫਿਰੋਜ਼ਪੁਰ, 10 ਜੂਨ (ਸੁਖਵਿੰਦਰ ਸਿੰਘ)-ਫੈਡਰੇਸ਼ਨ ਮਹਿਤਾ ਦੇ ਆਗੂ ਰਹਿ ਚੁੱਕੇ ਜਰਨੈਲ ਸਿੰਘ ਗਾਬੜੀਆ ਨੇ ਜਸਪਾਲ ਸਿੰਘ ਵਲੋਂ ਲਗਾਏ ਗਏ ਦੋਸ਼ਾਂ ਦਾ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਜਸਪਾਲ ਸਿੰਘ ਬੌਖਲਾਹਟ ਵਿਚ ਆ ਕੇ ਬੇਬੁਨਿਆਦ ਬਿਆਨਬਾਜ਼ੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜਸਪਾਲ ਸਿੰਘ ਵਲੋਂ ਉਨ੍ਹਾਂ ਦੇ ਦਿਮਾਗ਼ੀ ਸੰਤੁਲਨ ਬਾਰੇ ਕੀਤੀ ਗਈ ਟਿੱਪਣੀ ਬਿਲਕੁਲ ਨਿਰਾਧਾਰ ਅਤੇ ਸਿਆਸੀ ਹਤਾਸ਼ਾ ਦਾ ਪ੍ਰਤੀਕ ਹੈ | ਗਾਬੜੀਆ ਨੇ ਕਿਹਾ ਕਿ ਜਸਪਾਲ ਸਿੰਘ ਪਹਿਲਾਂ ਵੀ ਵੱਖ-ਵੱਖ ਸਿਆਸੀ ਪਾਰਟੀਆਂ ਤੋਂ ਚੋਣਾਂ ਲੜ ਚੁੱਕੇ ਹਨ ਅਤੇ ਕਈ ਵਾਰ ਹਾਰ ਦਾ ਸਾਹਮਣਾ ਕਰ ਚੁੱਕੇ ਹਨ | ਹੁਣ ਤਾਜ਼ਾ ਚੋਣ ਹਾਰਨ ਤੋਂ ਬਾਅਦ ਉਹ ਆਪਣੀ ਨਾਕਾਮੀ ਦਾ ਠੀਕਰਾ ਦੂਜਿਆਂ ਦੇ ਸਿਰ ਭੰਨਣ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਹਕੀਕਤ ਇਹ ਹੈ ਕਿ ਲੋਕਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਆਪਣਾ ਫ਼ੈਸਲਾ ਸੁਣਾਇਆ ਹੈ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਤੇ ਚੋਣ ਮੁਹਿੰਮ ਦੌਰਾਨ ਜਸਪਾਲ ਸਿੰਘ ਵਲੋਂ ਨਾ ਤਾਂ ਕੋਈ ਸਲਾਹ ਲਈ ਗਈ ਸੀ ਅਤੇ ਨਾ ਹੀ ਕਿਸੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਸੱਦਾ ਦਿੱਤਾ ਗਿਆ ਪਰ ਇਸ ਅੱਜ ਹਾਰ ਤੋਂ ਬਾਅਦ ਉਨ੍ਹਾਂ ਨੂੰ ਨਿਸ਼ਾਨਾ ਬਣਾਉਣਾ ਸਿਰਫ਼ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਦੀ ਕੋਸ਼ਿਸ਼ ਹੈ | ਇਸ ਮੌਕੇ ਉਨ੍ਹਾਂ ਨਾਲ ਅਮਰ ਸਿੰਘ ਗਾਬੜੀਆ, ਬਾਬਾ ਬਲਕਾਰ ਸਿੰਘ ਰਾਜਪੂਤ, ਸਵਰਨ ਸਿੰਘ ਐਸ. ਜੀ.ਪੀ.ਸੀ., ਜਥੇਦਾਰ ਸੁਖਦੇਵ ਸਿੰਘ ਅਤੇ ਹਰਜਿੰਦਰ ਸਿੰਘ ਬੱਗਾ ਵੀ ਮੌਜੂਦ ਸਨ |
ਪਿਛਲੀ ਖ਼ਬਰ ਗੁਰਸ਼ਕਤੀ (ਗੁਰੀ ਠੇਕੇਦਾਰ) ਬਣੇ ਗੁੱਜਰ ਭਲਾਈ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਅਗਲੀ ਖ਼ਬਰ ਫੂਡ ਸਪਲਾਈ ਕਮਿਸ਼ਨਰ ਵਲੋਂ ਰਾਸ਼ਨ ਕਿੱਟਾਂ ਵਾਲੇ ਡਿਪੂ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।