19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਅੱਤ ਦੀ ਗਰਮੀ ਤੋਂ ਮਿਲੀ ਰਾਹਤ, ਤੇਜ਼ ਹਵਾਵਾਂ ਨਾਲ ਸ਼ੁਰੂ ਹੋਇਆ ਮੀਂਹ

ਅਜੀਤ ਡੈਸਕ 12-06-2026
ਗੁਰੂਹਰਸਹਾਏ, 11 ਜੂਨ (ਕਪਿਲ ਕੰਧਾਰੀ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਹੰੁਮ੍ਹਸ ਤੋਂ ਪ੍ਰੇਸ਼ਾਨ ਲੋਕਾਂ ਨੂੰ ਅੱਜ ਵੱਡੀ ਰਾਹਤ ਮਿਲੀ | ਦੁਪਹਿਰ ਬਾਅਦ ਅਚਾਨਕ ਮੌਸਮ ਨੇ ਕਰਵੱਟ ਲਈ ਅਤੇ ਅਸਮਾਨ ਵਿਚ ਬੱਦਲ ਛਾ ਗਏ | ਇਸ ਤੋਂ ਬਾਅਦ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਅਤੇ ਕੁਝ ਹੀ ਸਮੇਂ ਵਿਚ ਮੀਂਹ ਪੈਣਾ ਸ਼ੁਰੂ ਹੋ ਗਿਆ | ਮੀਂਹ ਅਤੇ ਠੰਢੀ ਹਵਾਵਾਂ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ | ਜਿਸ ਨਾਲ ਲੋਕਾਂ ਨੇ ਗਰਮੀ ਤੋਂ ਸੁੱਖ ਦਾ ਸਾਹ ਲਿਆ | ਕਿਸਾਨਾਂ ਅਤੇ ਆਮ ਲੋਕਾਂ ਨੇ ਵੀ ਇਸ ਮੌਸਮੀ ਬਦਲਾਅ ਦਾ ਸਵਾਗਤ ਕੀਤਾ | ਮੀਂਹ ਪੈਣ ਨਾਲ ਜਿੱਥੇ ਮੌਸਮ ਸੁਹਾਵਣਾ ਹੋ ਗਿਆ | ਉੱਥੇ ਹੀ ਬਾਜ਼ਾਰਾਂ ਅਤੇ ਸੜਕਾਂ 'ਤੇ ਵੀ ਚਹਿਲ-ਪਹਿਲ ਘੱਟ ਦੇਖਣ ਨੂੰ ਮਿਲੀ | ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਸੀ, ਪਰ ਅੱਜ ਹੋਈ ਬਰਸਾਤ ਨੇ ਕਾਫ਼ੀ ਹੱਦ ਤੱਕ ਰਾਹਤ ਪ੍ਰਦਾਨ ਕੀਤੀ ਹੈ |
ਪਿਛਲੀ ਖ਼ਬਰ ਏਸ਼ੀਆ ਹਾਕੀ ਕੱਪ ਵਿਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਦੇਰ ਸ਼ਾਮ ਹੋਈ ਬਰਸਾਤ ਨੇ ਲੋਕਾਂ ਨੂੰ ਤਪਦੀ ਗਰਮੀ ਤੋਂ ਦਿਵਾਈ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।