22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨਸ਼ੇ ਦੀ ਹਾਲਤ 'ਚ ਮਿਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 12-06-2026
ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਮਿਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ | ਜਦੋਂ ਪੁਲਿਸ ਚੰਦਭਾਨ ਡਰੇਨ ਦੇ ਪੁਲ ਕੋਲ ਪੁੱਜੀ ਤਾਂ ਇਕ ਨੌਜਵਾਨ ਨਸ਼ੇ ਦੀ ਹਾਲਤ ਵਿਚ ਮਿਲਿਆ | ਪੁੱਛਗਿੱਛ ਦੌਰਾਨ ਉਸ ਦੀ ਪਛਾਣ ਧਰਮਿੰਦਰ ਕੁਮਾਰ ਪੁੱਤਰ ਦੁੱਲਾ ਸਿੰਘ ਵਾਸੀ ਫ਼ਤਿਹਗੜ੍ਹ ਵਜੋਂ ਹੋਈ | ਉਸ ਨੂੰ ਸਿਵਲ ਹਸਪਤਾਲ ਫ਼ਾਜ਼ਿਲਕਾ ਲਿਜਾ ਕੇ ਡੋਪ ਟੈੱਸਟ ਕਰਵਾਇਆ ਗਿਆ, ਜੋ ਪਾਜ਼ੀਟਿਵ ਆਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਹਜ਼ਾਰਾਂ ਰੁਪਏ ਦੀ ਨਗਦੀ ਖੋਹ ਕੇ ਕੁੱਟਮਾਰ ਕਰਨ ਵਾਲੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਵਿਖੇ ਮੋਟਾਪਾ ਅਤੇ ਵਜ਼ਨ ਪ੍ਰਬੰਧਨ ਮੁਫ਼ਤ ਜਾਂਚ ਕੈਂਪ 15 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।