22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਬਿਜਲੀ ਸੰਕਟ ਨੇ ਫ਼ਿਰੋਜ਼ਪੁਰ ਨੂੰ ਕੀਤਾ ਬੇਹਾਲ, ਅਫ਼ਸਰਾਂ ਦੀ ਚੁੱਪੀ 'ਤੇ ਭੜਕੀ ਕਾਂਗਰਸ

ਅਜੀਤ ਡੈਸਕ 12-06-2026
ਫ਼ਿਰੋਜ਼ਪੁਰ, 11 ਜੂਨ (ਸੁਖਵਿੰਦਰ ਸਿੰਘ)-ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਲਗਾਤਾਰ ਬਿਜਲੀ ਕੱਟਾਂ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ | ਗਰਿੱਡਾਂ 'ਤੇ ਵੱਧ ਲੋਡ ਹੋਣ ਕਾਰਨ ਹਰ 15-15 ਮਿੰਟ ਬਾਅਦ ਬਿਜਲੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ, ਜਿਸ ਨਾਲ ਆਮ ਜਨਤਾ ਦੇ ਨਾਲ-ਨਾਲ ਵਪਾਰਕ ਅਤੇ ਉਦਯੋਗਿਕ ਅਦਾਰੇ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ | ਕਾਂਗਰਸ ਪਾਰਟੀ ਦੇ ਫ਼ਿਰੋਜ਼ਪੁਰ ਦਿਹਾਤੀ ਦੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਬਿਜਲੀ ਸੰਕਟ ਕਾਰਨ ਲੋਕਾਂ ਦਾ ਜੀਵਨ ਪ੍ਰਭਾਵਿਤ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 600 ਯੂਨਿਟ ਬਿਜਲੀ ਮਾਫ਼ ਕਰਨ ਦਾ ਲੋਲੀਪੋਪ ਦੇ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ, ਲੋਕਾਂ ਨੂੰ ਇਸ ਲੋਲੀਪੋਪ ਦਾ ਪਤਾ ਚੱਲ ਗਿਆ ਹੈ, ਇਹ ਜਿਹੜਾ ਫਿੱਕਾ ਲੋਲੀਪੋਪ ਸਾਨੂੰ ਦੇ ਕੇ ਸੱਤਾਂ ਵਿਚ ਆਈ ਸਰਕਾਰ ਨੇ ਝੂਠੇ ਦਾਅਵੇ ਕੀਤੇ ਪਰ ਹੁਣ ਅੱਗੇ ਝੂਠ ਇਹ ਨਹੀਂ ਚੱਲੇਗਾ | ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ 12 ਤੋਂ 15 ਘੰਟੇ ਤੱਕ ਬਿਜਲੀ ਨਾ ਹੋਣ ਕਾਰਨ ਮਰੀਜ਼ਾਂ ਦੀ ਜਾਨ ਵੀ ਖ਼ਤਰੇ ਵਿੱਚ ਪੈ ਰਹੀ ਹੈ | ਉਨ੍ਹਾਂ ਕਿਹਾ ਕਿ ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਰਾਤ ਸਮੇਂ ਲੋਕਾਂ ਵਲੋਂ ਕੀਤੀਆਂ ਸ਼ਿਕਾਇਤਾਂ ਦਾ ਕੋਈ ਜਵਾਬ ਨਹੀਂ ਦਿੱਤਾ ਜਾ ਰਿਹਾ | ਸੰਬੰਧਿਤ ਅਧਿਕਾਰੀ ਨਾ ਤਾਂ ਫੋਨ ਚੁੱਕ ਰਹੇ ਹਨ ਅਤੇ ਨਾ ਹੀ ਲੋਕਾਂ ਨੂੰ ਬਿਜਲੀ ਬਹਾਲੀ ਸਬੰਧੀ ਕੋਈ ਜਾਣਕਾਰੀ ਦੇ ਰਹੇ ਹਨ, ਜਿਸ ਕਾਰਨ ਲੋਕ ਆਪਣੇ ਆਪ ਨੂੰ ਬੇਸਹਾਰਾ ਮਹਿਸੂਸ ਕਰ ਰਹੇ ਹਨ | ਆਸ਼ੂ ਬੰਗੜ ਨੇ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਬਿਜਲੀ ਹਮੇਸ਼ਾ ਹੀ ਵਾਧੂ ਰਹੀ ਹੈ ਆਸ਼ੂ ਬੰਗੜ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਫ਼ਿਰੋਜ਼ਪੁਰ ਵਿਚ ਬਿਜਲੀ ਸਪਲਾਈ ਨੂੰ ਤੁਰੰਤ ਸੁਚਾਰੂ ਬਣਾਇਆ ਜਾਵੇ, ਲੋਕਾਂ ਨੂੰ ਰਾਹਤ ਦਿੱਤੀ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦੇ ਫੋਨ ਚੁੱਕਣ ਲਈ ਪਾਬੰਦ ਕੀਤਾ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਸੰਕਟ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਵੇਗੀ |
ਪਿਛਲੀ ਖ਼ਬਰ ਬਿਜਲੀ ਸੰਕਟ ਨੇ ਫ਼ਿਰੋਜ਼ਪੁਰ ਨੂੰ ਕੀਤਾ ਬੇਹਾਲ, ਅਫ਼ਸਰਾਂ ਦੀ ਚੁੱਪੀ 'ਤੇ ਭੜਕੀ ਕਾਂਗਰਸ ਅਗਲੀ ਖ਼ਬਰ ਮੁੱਦਕੀ ਮੰਡਲ ਪ੍ਰਧਾਨ ਬੱਬੂ ਭੈਲ ਵਲੋਂ ਪੰਜਾਬ ਸੰਗਠਨ ਮੰਤਰੀ ਸ੍ਰੀ ਨਿਵਾਸਲੂ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।