24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਭਾਜਪਾ ਦੇ ਸੂਬਾਈ ਇੰਚਾਰਜ ਸ੍ਰੀ ਨਿਵਾਸਲੂ ਵਲੋਂ ਵਿਜੇ ਕੁਮਾਰ ਕਾਇਤ ਦਾ ਸਨਮਾਨ

ਅਜੀਤ ਡੈਸਕ 12-06-2026
ਤਲਵੰਡੀ ਭਾਈ, 11 ਜੂਨ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਦੇ ਸੂਬਾਈ ਇੰਚਾਰਜ ਸ਼੍ਰੀ ਮੰਥਰੀ ਨਿਵਾਸਲੂ ਵਲੋਂ ਭਾਜਪਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੀਤ ਪ੍ਰਧਾਨ ਵਿਜੇ ਕੁਮਾਰ ਕਾਇਤ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਭਾਜਪਾ ਦੇ ਸੂਬਾਈ ਇੰਚਾਰਜ ਸ਼੍ਰੀ ਮੰਥਰੀ ਨਿਵਾਸਲੂ ਅੱਜ ਫ਼ਿਰੋਜਪੁਰ ਵਿਖੇ ਪੁੱਜੇ ਹੋਏ ਸਨ | ਜਿਸ ਦੌਰਾਨ ਭਾਜਪਾ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਅਤੇ ਹੋਰ ਲੀਡਰਸ਼ਿਪ ਵਲੋਂ ਸ਼੍ਰੀ ਨਿਵਾਸਲੂ ਨੂੰ ਵਿਜੇ ਕੁਮਾਰ ਕਾਇਤ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਉਨ੍ਹਾਂ ਦੀ ਪਤਨੀ ਪੂਨਮ ਰਾਣੀ ਕਾਇਤ ਵਲੋਂ ਨਗਰ ਕੌਂਸਲ ਤਲਵੰਡੀ ਭਾਈ ਦੇ ਦੋ ਵਾਰਡਾਂ ਤੋਂ ਹਾਸਲ ਕੀਤੀ ਗਈ ਜਿੱਤ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਡਬਲ ਜਿੱਤ ਤੋਂ ਪਾਰਟੀ ਦੀ ਲੀਡਰਸ਼ਿਪ ਬੇਹੱਦ ਪ੍ਰਭਾਵਿਤ ਹੋਈ ਅਤੇ ਉਨ੍ਹਾਂ ਵਿਜੇ ਕੁਮਾਰ ਕਾਇਤ ਨੂੰ ਮੁਬਾਰਕਬਾਦ ਦਿੰਦੇ ਹੋਏ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਭਾਜਪਾ ਆਗੂ ਅਮਰਜੀਤ ਸਿੰਘ ਘਾਰੂ ਨੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਵਿਖੇ ਕੀਤੀ ਅਰਦਾਸ ਅਗਲੀ ਖ਼ਬਰ ਪਿੰਡ ਸ਼ਰੀਂਹ ਵਾਲਾ ਬਰਾੜ ਵਿਖੇ ਤਿੰਨ ਰੋਜ਼ਾ ਬਾਬਾ ਭਗਤ ਸਿੰਘ ਕਿ੍ਕਟ ਟੂਰਨਾਮੈਂਟ ਸਫਲਤਾਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।