25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸਹੂਲਤਾਂ ਦੇ ਮੱਦੇਨਜ਼ਰ ਨੂੰ ਮੁੱਖ ਰੱਖ ਕੇ ਕਿਸਾਨ ਵੱਧ ਤੋਂ ਵੱਧ ਫਾਰਮਰ ਰਜਿਸਟਰੇਸ਼ਨ ਕਰਵਾਉਣ-ਮੁੱਖ ਖੇਤੀਬਾੜੀ ਅਫਸਰ

ਅਜੀਤ ਡੈਸਕ 12-06-2026
ਗੁਰੂਹਰਸਹਾਏ, 11 ਜੂਨ (ਹਰਚਰਨ ਸਿੰਘ ਸੰਧੂ)-ਡਾਇਰੈਕਟਰ ਖੇਤੀਬਾੜੀ ਡਾ. ਗੁਰਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਡਾ.ਬਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਗੁਰੂਹਰਸਹਾਏ ਵਿਖ਼ੇ ਕਿਸਾਨ ਆਈ.ਡੀ ਬਣਾਉਣ ਸੰਬੰਧੀ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਦਾ ਟਰੇਨੰਗ ਕੈਪ ਲਾਇਆ ਗਿਆ ਤਾਂ ਜੋ ਵੱਧ ਤੋ ਵੱਧ ਕਿਸਾਨਾਂ ਤੱਕ ਪਹੁੰਚ ਕਰਕੇ ਕਿਸਾਨ ਆਈ.ਡੀ ਬਣਵਾਈਆਂ ਜਾ ਸਕਣ | ਇਸ ਟਰੇਨਿੰਗ ਕੈਂਪ ਵਿਚ ਪਹੁੰਚੇ ਮੁੱਖ ਖੇਤੀਬਾੜੀ ਅਫਸਰ ਬਲਵਿੰਦਰ ਸਿੰਘ ਵਲੋਂ ਕਿਸਾਨ ਆਈ.ਡੀ ਦੇ ਮਹੱਤਤਾ ਬਾਰੇ ਦੱਸਿਆ ਕਿ ਵੱਖ-ਵੱਖ ਸਰਕਾਰ ਦੀਆਂ ਸਕੀਮਾਂ ਦਾ ਕਿਸਾਨ ਨੂੰ ਲਾਭ ਦਿਵਾਉਣ ਲਈ ਉਹਨਾਂ ਦੀਆਂ ਕਿਸਾਨ ਆਈ.ਡੀ ਬਣਾਉਣਾ ਜ਼ਰੂਰੀ ਹੈ | ਇਸ ਲਈ ਸਮੂਹ ਸੈਕਟਰੀ ਆਪਣੀਆਂ ਸਹਿਕਾਰੀ ਸਭਾਵਾਂ ਨਾਲ ਜੁੜੇ ਕਿਸਾਨਾਂ ਦੀਆ ਜਲਦ ਤੋ ਜਲਦ ਕਿਸਾਨ ਆਈ.ਡੀ ਬਣਾਉਣ ਤਾਂ ਜੋ ਕਿਸਾਨਾਂ ਨੂੰ ਨਿਰਵਿਘਨ ਸਰਕਾਰ ਦੀਆਂ ਕਿਸਾਨ ਲਈ ਵੱਖ-ਵੱਖ ਸਕੀਮਾਂ ਦਾ ਲਾਭ ਮਿਲ ਸਕੇ ਅਤੇ ਇਸ ਦੇ ਨਾਲ ਉਹਨਾਂ ਵਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਜਾਣਕਾਰੀ ਵੀ ਦਿੱਤੀ ਤਾਂ ਜੋ ਵੱਧ ਤੋ ਵੱਧ ਕਿਸਾਨਾਂ ਤੱਕ ਇਹ ਜਾਣਕਾਰੀ ਪਹੁੰਚਾਈ ਜਾ ਸਕੇ | ਇਸ ਸਮੇਂ ਖੇਤੀਬਾੜੀ ਵਿਕਾਸ ਅਫਸਰ ਅਮਨਦੀਪ ਸਿੰਘ ਸੰਧੂ, ਖੇਤੀਬਾੜੀ ਵਿਕਾਸ ਅਫਸਰ ਲਖਵਿੰਦਰ ਸਿੰਘ, ਐਸ.ਓ ਪ੍ਰਵੀਨ ਭੱਲਾ ਅਤੇ ਵੱਖ ਵੱਖ ਸਹਿਕਾਰੀ ਸਭਾਵਾ ਦੇ ਸਕੱਤਰ ਹਾਜ਼ਿਰ ਰਹੇ |
ਪਿਛਲੀ ਖ਼ਬਰ ਜਰਨੈਲ ਸਿੰਘ ਗਾਬੜੀਆ ਦੀ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਦੀ ਕਤਾਰ ਲੰਬੀ ਹੋਣ ਲੱਗੀ ਅਗਲੀ ਖ਼ਬਰ 'ਖੇਤ ਬਚਾਓ ਅਭਿਆਨ' ਤਹਿਤ ਪੀ.ਏ.ਯੂ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।