03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਕਮਿਊਨਿਟੀ ਹੈਲਥ ਅਫ਼ਸਰਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸਰਕਾਰ ਅਤੇ ਸਿਹਤ ਵਿਭਾਗ ਦਾ ਅੜੀਅਲ ਰਵੱਈਆ ਨਿੰਦਣਯੋਗ-ਆਗੂ

ਅਜੀਤ ਡੈਸਕ 13-06-2026
ਫ਼ਿਰੋਜ਼ਪੁਰ, 12 ਜੂਨ (ਕੁਲਬੀਰ ਸਿੰਘ ਸੋਢੀ)-ਪੰਜਾਬ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਅਤੇ ਸਿਹਤ ਵਿਭਾਗ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ | ਮੰਗ ਪੱਤਰ ਦਿੱਤੇ ਗਏ ਅਤੇ ਵੱਖ-ਵੱਖ ਪੱਧਰਾਂ 'ਤੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਅੱਜ ਤੱਕ ਕਿਸੇ ਵੀ ਮੰਗ ਦਾ ਕੋਈ ਹੱਲ ਨਹੀਂ ਕੀਤਾ ਗਿਆ | ਜਿਸ ਕਾਰਨ ਸਮੂਹ ਕਮਿਊਨਿਟੀ ਹੈਲਥ ਅਫ਼ਸਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਕਤ ਪ੍ਰਗਟਾਵਾ ਐਸੋਸੀਏਸ਼ਨ ਪੰਜਾਬ ਦੇ ਸੂਬਾ ਆਗੂ ਡਾ. ਪ੍ਰੀਤ ਮਖੀਜਾ ਅਤੇ ਨਰਿੰਦਰ ਸਿੰਘ ਨੇ ਕੀਤਾ | ਉਨ੍ਹਾਂ ਦੱਸਿਆ ਕਿ ਕਮਿਊਨਿਟੀ ਹੈਲਥ ਅਫ਼ਸਰਾਂ ਦੀਆਂ ਮੁੱਖ ਮੰਗਾਂ ਵਿਚ ਐਨ.ਐੱਚ.ਐੱਮ. ਮੁਲਾਜ਼ਮਾਂ ਲਈ ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕਰਨਾ, ਲਾਇਲਟੀ ਬੋਨਸ ਦੀ ਬਹਾਲੀ, ਨਵੇਂ ਜਾਰੀ ਕੀਤੇ ਇੰਨਸੈਂਟਿਵ ਪੋ੍ਰਫਾਰਮੇ ਨੂੰ ਤੁਰੰਤ ਵਾਪਸ ਲੈਣਾ, ਕਮਿਊਨਿਟੀ ਹੈਲਥ ਅਫ਼ਸਰਾਂ ਦੇ ਕੇਡਰ ਅਤੇ ਅਸਾਮੀਆਂ ਨੂੰ ਸੈਕਸ਼ਨ ਕਰਨਾ,ਤਨਖ਼ਾਹ ਅਤੇ ਇੰਨਸੈਂਟਿਵ ਨੂੰ ਮਰਜ਼ ਕਰਨਾ, ਬੀ.ਏ ਐੱਮ.ਐੱਸ ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਐਨ.ਪੀ.ਏ ਦੇਣਾ, ਦੁਸ਼ਵਾਰ ਖੇਤਰ ਭੱਤਾ ਬਹਾਲ ਕਰਨਾ, ਖ਼ਾਲੀ ਅਸਾਮੀਆਂ ਨੂੰ ਭਰਨਾ ਅਤੇ ਤਰੱਕੀ ਦੇ ਮੌਕੇ ਪ੍ਰਦਾਨ ਕਰਨਾ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ 15 ਜੂਨ ਨੂੰ ਯੂਨੀਅਨ ਆਗੂਆਂ ਦੀ ਐਨ.ਐੱਚ.ਐਮ ਦੇ ਐੱਮ.ਡੀ ਨਾਲ ਮੰਗਾਂ ਸਬੰਧੀ ਮੀਟਿੰਗ ਵੀ ਹੈ ਜਿਸ ਤੋਂ ਉਨ੍ਹਾਂ ਨੂੰ ਬਹੁਤ ਉਮੀਦ ਹੈ | ਇਸ ਮੌਕੇ ਡਾ.ਪ੍ਰੇਮ ਸਿੰਘ, ਰਾਜਵਿੰਦਰ ਕੌਰ, ਗੌਰਵ ਦਾਸ, ਕਿਰਨਜੀਤ ਕੌਰ, ਨਵਜੀਤ ਸਿੰਘ, ਡਾ. ਸਤਨਾਮ ਸਿੰਘ, ਅਮਰੀਕ ਸਿੰਘ, ਮਨੀਸ਼ਾ ਅਤੇ ਬਲਦੇਵ ਸਿੰਘ ਤੋਂ ਇਲਾਵਾ ਵੱਡੀ ਸੰਖੀਆ ਵਿਚ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਲਛਮਣ ਨਹਿਰ ਵਿਚ ਪਿਆ ਵੱਡਾ ਪਾੜ, ਹਜ਼ਾਰਾਂ ਏਕੜ ਫ਼ਸਲ ਮਾਰ ਹੇਠ ਅਗਲੀ ਖ਼ਬਰ 5 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।