03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਮੰਗਾਂ ਨੂੰ ਲੈ ਕੇ ਪੀ.ਡਬਲਯੂ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਡਵੀਜ਼ਨਲ ਪੱਧਰੀ ਰੋਸ ਧਰਨੇ 15 ਤੋਂ

ਅਜੀਤ ਡੈਸਕ 13-06-2026
ਫਿਰੋਜ਼ਪੁਰ, 12 ਜੂਨ (ਗੁਰਿੰਦਰ ਸਿੰਘ)-ਪੀ.ਡਬਲਯੂ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਦੇ ਹੱਲ ਲਈ 15 ਤੋਂ 30 ਜੂਨ ਤੱਕ ਸੂਬੇ ਭਰ ਦੇ ਜਲ ਸਰੋਤ ਵਿਭਾਗ ਦੇ ਡਵੀਜ਼ਨ ਦਫ਼ਤਰਾਂ ਅੱਗੇ ਰੋਸ ਧਰਨੇ ਦਿੱਤੇ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (1406/22) ਨਾਲ ਸੰਬੰਧਤ ਫ਼ੀਲਡ ਕਾਮਿਆਂ ਦੀ ਪ੍ਰਮੁੱਖ ਜਥੇਬੰਦੀ ਪੀ.ਡਬਲਯੂ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਪਟਿਆਲਾ ਵਿਖੇ ਸੂਬਾ ਪ੍ਰਧਾਨ ਮੱਖਣ ਸਿੰਘ ਵਹਿਦਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਲ ਸਰੋਤ ਵਿਭਾਗ ਦੇ ਵੱਖ-ਵੱਖ ਵਿੰਗਾਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਉਪਰੰਤ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ 15 ਜੂਨ ਤੋਂ 30 ਜੂਨ ਤੱਕ ਡਵੀਜ਼ਨਲ ਪੱਧਰ 'ਤੇ ਰੋਸ ਧਰਨੇ ਕਰਨ ਦਾ ਫੈਸਲਾ ਲਿਆ ਗਿਆ | ਗੁਰਦੇਵ ਸਿੰਘ ਸਿੱਧੂ ਨੇ ਦੱਸਿਆ ਕਿ 1 ਜੁਲਾਈ ਤੋਂ 15 ਜੁਲਾਈ ਤੱਕ ਡਵੀਜ਼ਨਲ ਪੱਧਰ 'ਤੇ ਰੋਸ ਪ੍ਰਦਰਸ਼ਨਾਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦੇ ਅਗਲੇ ਪੜਾਅ ਤਹਿਤ ਸਰਕਲ ਪੱਧਰੀ ਧਰਨਿਆਂ ਦਾ ਆਯੋਜਨ ਵੀ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਲ ਸਪਲਾਈ, ਸੀਵਰੇਜ ਬੋਰਡ, ਪੀ.ਡਬਲਯੂ.ਡੀ, ਡਰੇਨੇਜ ਅਤੇ ਸਿੰਚਾਈ ਵਿਭਾਗਾਂ ਦੇ ਫ਼ੀਲਡ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਲਈ ਵਿੱਤ ਮੰਤਰੀ ਪੰਜਾਬ ਨੂੰ ਵਿਸ਼ੇਸ਼ ਮੰਗ ਪੱਤਰ ਸੌਂਪਿਆ ਜਾਵੇਗਾ, ਤਾਂ ਜੋ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਜਲਦ ਨਿਪਟਾਰਾ ਹੋ ਸਕੇ | ਇਸ ਮੌਕੇ ਸੁਲੱਖਣ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਹੈਪੀ, ਰਾਜ ਕੁਮਾਰ, ਰਾਮੇਸ਼ ਕੁਮਾਰ, ਬਲਵੰਤ ਸਿੰਘ, ਪੰਮਾ ਸਿੰਘ, ਰਵੀ ਕੁਮਾਰ, ਨਿਸ਼ਾਨ ਸਿੰਘ, ਗੁਰਬੀਰ ਸਿੰਘ ਅਤੇ ਮਹਿੰਦਰ ਸਿੰਘ ਧਾਲੀਵਾਲ ਸਮੇਤ ਹੋਰ ਆਗੂ ਅਤੇ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਹਰਬੰਸ ਸਿੰਘ ਸ਼੍ਰੋਮਣੀ ਅਕਾਲੀ ਦਲ ਐੱਸ.ਸੀ ਵਿੰਗ ਹਲਕਾ ਗੁਰੂਹਰਸਹਾਏ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮੀਂਹ ਦੇ ਨਾਲ ਆਏ ਹਨ੍ਹੇਰੀ ਝੱਖੜ ਨੇ ਰੁੱਖ, ਪਸ਼ੂਆਂ, ਤੂੜੀ ਵਾਲੇ ਸ਼ੈੱਡ ਅਤੇ ਬਿਜਲੀ ਵਾਲੇ ਖੰਭੇ ਕੀਤੇ ਢਹਿ-ਢੇਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।