03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਜ਼ੀਰਾ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰਾਂ ਨੇ ਕੀਤੀ ਡੀ.ਐਸ.ਪੀ. ਜ਼ੀਰਾ ਜਸਪਾਲ ਸਿੰਘ ਢਿੱਲੋਂ ਨਾਲ ਮੁਲਾਕਾਤ

ਅਜੀਤ ਡੈਸਕ 13-06-2026
ਜ਼ੀਰਾ, 12 ਜੂਨ (ਰਜਨੀਸ਼ ਕਥੂਰੀਆ)-ਸੁਖਦੇਵ ਬਿੱਟੂ ਵਿੱਜ ਸਰਪ੍ਰਸਤ ਅਤੇ ਚਰਨਜੀਤ ਸਿੰਘ ਸੋਨੂੰ ਪ੍ਰਧਾਨ ਜ਼ੀਰਾ ਵਿਕਾਸ ਪ੍ਰੀਸ਼ਦ ਦੀ ਅਗਵਾਈ ਵਿਚ ਜ਼ੀਰਾ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਡੀ.ਐਸ.ਪੀ.ਜ਼ੀਰਾ ਜਸਪਾਲ ਸਿੰਘ ਢਿੱਲੋਂ ਦੇ ਨਾਲ ਪਲੇਠੀ ਮੁਲਾਕਾਤ ਕੀਤੀ | ਇਸ ਮੌਕੇ ਸਮੂਹ ਅਹੁਦੇਦਾਰਾਂ ਨੇ ਡੀ.ਐਸ.ਪੀ.ਜ਼ੀਰਾ ਨਾਲ ਸਥਾਨਕ ਸ਼ਹਿਰ ਦੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਵੱਖ-ਵੱਖ ਮੁਸ਼ਕਲਾਂ ਅਤੇ ਕਾਨੂੰਨ ਵਿਵਸਥਾ ਬਾਰੇ ਵਿਸਥਾਰ ਪੂਰਵਕ ਵਿਚਾਰ-ਚਰਚਾ ਕੀਤੀ | ਇਸ ਦੌਰਾਨ ਗੱਲਬਾਤ ਕਰਦਿਆਂ ਸਰਪ੍ਰਸਤ ਸੁਖਦੇਵ ਬਿੱਟੂ ਵਿੱਜ ਅਤੇ ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ ਨੇ ਦੱਸਿਆ ਕਿ ਡੀ.ਐਸ.ਪੀ.ਜ਼ੀਰਾ ਨਾਲ ਮੁਲਾਕਾਤ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ ਹੈ ਅਤੇ ਉਨਾਂ ਨੇ ਸਮਾਜ ਸੇਵਾ ਦੇ ਕੰਮਾਂ ਲਈ ਜ਼ੀਰਾ ਵਿਕਾਸ ਪ੍ਰੀਸ਼ਦ ਨੂੰ ਪੁਲਿਸ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦੇਣ ਦੇ ਨਾਲ-ਨਾਲ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਲਈ ਸਹਿਯੋਗ ਦੀ ਵੀ ਮੰਗ ਕੀਤੀ ਹੈ | ਮੁਲਾਕਾਤ ਕਰਨ ਵਾਲਿਆਂ ਵਿਚ ਸਰਪ੍ਰਸਤ ਸੁਖਦੇਵ ਬਿੱਟੂ ਵਿੱਜ ਅਤੇ ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ ਤੋਂ ਇਲਾਵਾ ਜਗਦੇਵ ਸ਼ਰਮਾ ਜਰਨਲ ਸਕੱਤਰ, ਪੁਸ਼ਪਿੰਦਰ ਸਿੰਘ ਹੈਪੀ ਖ਼ਜ਼ਾਨਚੀ, ਗੁਰਬਖ਼ਸ਼ ਸਿੰਘ ਵਿੱਜ ਸਹਾਇਕ ਖ਼ਜ਼ਾਨਚੀ, ਤਰਸੇਮ ਲਾਲ ਜੁਨੇਜਾ ਚੇਅਰਮੈਨ, ਡਾਕਟਰ ਪ੍ਰਦੀਪ ਵਰਮਾ ਹੈਲਥ ਪ੍ਰਾਜੈਕਟ ਇੰਚਾਰਜ, ਅਨਿਲ ਬਜਾਜ ਪ੍ਰੋਜੈਕਟ ਇੰਚਾਰਜ, ਹਰਪ੍ਰੀਤ ਸਿੰਘ ਰੀਡਰ, ਰਵੀ ਕੁਮਾਰ ਕਾਨੰੂਗੋ, ਹਰਪ੍ਰੀਤ ਸਿੰਘ ਲਾਡੀ, ਸੁਰਿੰਦਰ ਕੁਮਾਰ ਸ਼ਰਮਾ, ਹਾਕਮ ਸਿੰਘ ਅਰੋੜਾ, ਰਿਪਨ ਅਰੋੜਾ ਸਲਾਹਕਾਰ, ਸੰਜੀਵ ਸਚਦੇਵਾ, ਵਿਨੋਦ ਗਰੋਵਰ ਸੈਕਟਰੀ, ਪ੍ਰਤਾਪ ਸਿੰਘ ਹੀਰਾ ਪੈੱ੍ਰਸ ਸਕੱਤਰ ਅਤੇ ਸੋਨੂੰ ਗੁਜਰਾਲ ਆਦਿ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਨਾਦਰਸ਼ਾਹੀ ਫੁਰਮਾਨ ਹੈ 200 ਲੀਟਰ ਪ੍ਰਤੀ ਦਿਨ ਤੋਂ ਵੱਧ ਨਹੀਂ ਮਿਲੇਗਾ ਡੀਜ਼ਲ-ਪੀਰ ਮੁਹੰਮਦ ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਪਿੰਡ ਫੱਤੇ ਵਾਲਾ 'ਚ ਹੜ੍ਹਾਂ ਕਾਰਨ ਨੁਕਸਾਨੇ ਘਰ ਦੀ ਮੁੜ ਉਸਾਰੀ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।